ਸਰਕਾਰੀ ਸਕੂਲਾਂ ਵਿਚ ਦਾਖਲਿਆਂ ਲਈ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਮੁਹਿੰਮ ਸ਼ੁਰੂ
Published : Mar 10, 2021, 5:07 pm IST
Updated : Mar 10, 2021, 5:07 pm IST
SHARE ARTICLE
Teachers
Teachers

ਕੋਵਿਡ-19 ਕਾਰਨ ਹੋਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਰਾਹੀਂ ਲਗਾਤਾਰ ਪਾਠਕ੍ਰਮ ਨਾਲ ਜੋੜੀ ਰੱਖਿਆ ਗਿਆ।

ਚੰਡੀਗੜ: ਪੰਜਾਬ ਦੇ ਸਿੱਖਿਆ ਮੰਤਰੀ  ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵੱਲ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਅਕ੍ਰਸ਼ਤ ਕਰਨ ਲਈ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦੇ ਹੇਠ ਅਧਿਆਪਕਾਂ ਨੇ ਘਰੋ-ਘਰੀ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਆਰੰਭ ਕਰ ਦਿੱਤਾ ਹੈ।

Vijay Inder SinglaVijay Inder Singla

ਬੁਲਾਰੇ ਅਨੁਸਾਰ ਪਿਛਲੇ ਸਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਵੱਡੀ ਪ੍ਰਾਪਤੀ ਕੀਤੀ ਸੀ। ਪਿਛਲੇ ਸਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਤਕਰੀਬਨ 3.30 ਲੱਖ ਬੱਚਿਆਂ ਨੇ ਦਾਖਲਾ ਲਿਆ ਸੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ 15 ਫ਼ੀਸਦੀ ਦੇ ਕਰੀਬ ਰਿਕਾਰਡ ਵਾਧਾ ਦਰਜ ਕੀਤਾ ਗਿਆ ਸੀ। ਪਿਛਲੇ ਸਾਲ ਕੋਵਿਡ-19 ਕਾਰਨ ਹੋਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਰਾਹੀਂ ਲਗਾਤਾਰ ਪਾਠਕ੍ਰਮ ਨਾਲ ਜੋੜੀ ਰੱਖਿਆ ਗਿਆ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਇਸ ਕਾਰਜ ਕਾਲ ਦੌਰਾਨ ਸਿੱਖਿਆ ਦੇ ਮਿਆਰ ਵਿੱਚ ਹੋਏ ਵਾਧੇ ਕਾਰਨ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵਧਿਆ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ ਵਾਧਾ ਕਰਨ ਲਈ ਵਿਆਪਕ ਰੂਪ-ਰੇਖਾ ਉਲੀਕ ਕੇ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਸਫਲਤਾ ਪੂਰਨ ਚਲਾਉਣ ਲਈੇ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ।

TeacherTeacher

ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ’ਤੇ ਲੋਡ ਕੀਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement