ਭਾਰਤ-ਪਾਕਿ ਸਰਹੱਦ ’ਤੇ ਬੀ.ਐਸ.ਐਫ਼. ਨੂੰ ਮਿਲੀ ਵੱਡੀ ਸਫ਼ਲਤਾ, 45 ਕਰੋੜ ਦੀ ਹੈਰੋਇਨ ਬਰਾਮਦ
Published : Mar 10, 2022, 12:01 am IST
Updated : Mar 10, 2022, 12:01 am IST
SHARE ARTICLE
image
image

ਭਾਰਤ-ਪਾਕਿ ਸਰਹੱਦ ’ਤੇ ਬੀ.ਐਸ.ਐਫ਼. ਨੂੰ ਮਿਲੀ ਵੱਡੀ ਸਫ਼ਲਤਾ, 45 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 9 ਮਾਰਚ (ਪ੍ਰੇਮ ਨਾਥ ਸ਼ਰਮਾ) : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਬੀ.ਐਸ.ਐਫ਼. ਨੇ ਹੈਰੋਇਨ ਦੇ 9 ਪੈਕਟ ਬਰਾਮਦ ਕੀਤੇ ਹਨ, ਜਿਨ੍ਹਾਂ ਦਾ ਵਜ਼ਨ ਕਰੀਬ 9 ਕਿਲੋ ਦਸਿਆ ਜਾ ਰਿਹਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। 
ਸੂਤਰਾਂ ਅਨੁਸਾਰ ਫ਼ਿਰੋਜ਼ਪੁਰ ਸਰਹੱਦ ’ਤੇ ਬੀ.ਓ.ਪੀ. ਮੱਬੋਕੇ ਇਲਾਕੇ ਵਿਚ ਬੀ.ਐਸ.ਐਫ਼. ਦੀ 136 ਬਟਾਲੀਅਨ ਦੇ ਜਵਾਨਾਂ ਨੇ ਸ਼ੱਕੀ ਗਤੀਵਿਧੀਆਂ ਵੇਖੀਆਂ ਅਤੇ ਜਦੋਂ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਇਆ ਗਿਆ ਤਾਂ ਉਥੋਂ ਨੀਲੇ ਅਤੇ ਚਿੱਟੇ ਰੰਗ ਦੇ 2 ਪਲਾਸਟਿਕ ਦੇ ਥੈਲੇ ਮਿਲੇ, ਜਿਨ੍ਹਾਂ ਨੂੰ ਖੋਲ੍ਹ ਕੇ ਵੇਖਿਆ ਤਾਂ ਉਸ ’ਚੋਂ ਨੀਲੇ ਰੰਗ ਦੇ ਬੈਗ ਵਿਚੋਂ 4 ਅਤੇ ਚਿੱਟੇ ਰੰਗ ਦੇ ਬੈਗ ’ਚੋਂ 5 ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਭੇਜੀ ਗਈ ਹੈ ਜਿਸ ਨੂੰ ਭਾਰਤੀ ਤਸਕਰਾਂ ਵਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ ਅਤੇ ਬੀਐਸਐਫ਼ ਨੇ ਹੈਰੋਇਨ ਦੀ ਖੇਪ ਨੂੰ ਫੜ ਕੇ ਇਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿਤਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ 45 ਕਰੋੜ ਦੇ ਲਗਭਗ ਦੱਸੀ ਜਾ ਰਹੀ ਹੈ।
ਫੋਟੋ ਫਾਈਲ: 09 ਐੱਫਜੈੱਡਆਰ 03
ਕੈਪਸ਼ਨ:  
 

SHARE ARTICLE

ਏਜੰਸੀ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement