
ਭਗਵੰਤ ਮਾਨ ਵੀ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ
ਮੁਹਾਲੀ: ਪੰਜਾਬ ’ਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ।
CM Channi
ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ ਅਤੇ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ’ਚ ਜਾਵੇਗੀ। ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।
CM Channi
ਚੋਣਾਂ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਰੋਪੜ ਵਿਖੇ ਨਤਮਸਤਕ ਹੋਏ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ।
CM Channi