
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦਿੱਲੀ ਤੋਂ ਹੈਰੋਇਨ ਲਿਆ ਕੇ ਜ਼ੀਰਕਪੁਰ ਅਤੇ ਡੇਰਾਬੱਸੀ ਦੇ ਇਲਾਕਿਆਂ ਅੰਦਰ ਨਸ਼ਾ ਤਸਕਰੀ ਦ ਕੰਮ ਕਰਦਾ ਹੈ।
ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਦੌਰਾਨ ਅੰਬਾਲਾ-ਚੰਡੀਗੜ੍ਹ ਹਾਈਵੇਅ ਤੇ ਨਾਕਾ ਲਗਾ ਕੇ ਇੱਕ ਵਿਅਕਤੀ ਕਾਬੂ ਕੀਤਾ ਹੈ ਜਿਸ ਕੋਲੋਂ ਇਕ ਕਿਲੋ ਹੈਰੋਇਨ ਵੀ ਫੜੀ ਗਈ ਹੈ। ਪੁਲਿਸ ਨੇ ਦੋਸ਼ੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦਿੱਲੀ ਤੋਂ ਹੈਰੋਇਨ ਲਿਆ ਕੇ ਜ਼ੀਰਕਪੁਰ ਅਤੇ ਡੇਰਾਬੱਸੀ ਦੇ ਇਲਾਕਿਆਂ ਅੰਦਰ ਨਸ਼ਾ ਤਸਕਰੀ ਦ ਕੰਮ ਕਰਦਾ ਹੈ।
ਪੁਲਿਸ ਨੇ ਉਸ ਨੂੰ ਕਾਬੂ ਕਰਨ ਲਈ ਪਿੰਡ ਜਵਾਹਰਪੁਰ ਨੇੜੇ ਅੰਬਾਲਾ ਚੰਡੀਗੜ੍ਹ ਰੋਡ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ। ਇਸੇ ਦੋਰਾਨ ਇੱਕ ਵਿਅਕਤੀ ਪੈਦਲ ਅੰਬਾਲਾ ਤੋਂ ਡੇਰਾਬੱਸੀ ਵੱਲ ਨੂੰ ਆ ਰਿਹਾ ਸੀ ਜੋ ਕਿ ਪੁਲਿਸ ਨੂੰ ਵੇਖ ਕੇ ਵਾਪਸ ਭੱਜਣ ਲੱਗਾ ਸੀ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਦੋਸ਼ੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਸਤੀਸ਼ ਕੁਮਾਰ 54 ਸਾਲ ਪੁੱਤਰ ਬੰਤ ਰਾਮ ਵਾਸੀ ਦਿੱਲੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਸ ਹੈਰੋਇਨ ਦੀ ਬਾਜ਼ਾਰੀ ਕੀਮਤ ਰੁੱਲ ਇਕ ਕਰੋੜ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਪਹਿਲਾਂ 376 ਦਾ ਮੁਕੱਦਮਾ ਵੀ ਦਰਜ ਹੈ। ਪੁਲਿਸ ਦੋਸ਼ੀ ਤੋਂ ਗਹਿਰਾਈ ਨਾਲ ਪੁਛਗਿੱਛ ਕਰ ਰਹੀ ਹੈ ਜਿਸ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।