ਅਬੋਹਰ 'ਚ ਧੀ ਨੂੰ ਮਿਲਣ ਜਾ ਰਹੇ ਪਿਓ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਓ ਦੀ ਮੌਤ

By : GAGANDEEP

Published : Mar 10, 2023, 3:30 pm IST
Updated : Mar 10, 2023, 3:30 pm IST
SHARE ARTICLE
photo
photo

ਮ੍ਰਿਤਕ ਤਿੰਨ ਧੀਆਂ ਦਾ ਸੀ ਪਿਓ

 

ਅਬੋਹਰ: ਅਬੋਹਰ ਤੋਂ ਬਾਈਕ 'ਤੇ ਬਠਿੰਡਾ ਜਾ ਰਹੇ ਪਿਓ-ਪੁੱਤ ਨਾਲ ਰਸਤੇ ਵਿਚ ਦਰਦਨਾਕ ਹਾਦਸਾ ਵਾਪਰ ਗਿਆ।  ਪਿਓ ਆਪਣੀ ਧੀ ਦਾ ਹਾਲ ਜਾਨਣ ਜਾ ਰਿਹਾ ਸੀ ਕਿ ਰਸਤੇ ਵਿਚ ਉਸ  ਦਾ ਮੋਟਰਸਾਈਕਲ ਟਰਾਲੀ ਨਾਲ  ਟਕਰਾ ਗਿਆ। ਇਸ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਵਿਅਕਤੀ ਦੀ ਮੌਤ ਹੋ ਗਈ। ਬੇਟੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਜਰਮਨੀ 'ਚ ਚਰਚ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ, 8 ਦੀ ਮੌਤ  

ਦੱਸਿਆ ਗਿਆ ਹੈ ਕਿ ਕੱਚਾ ਸੀਡ ਫਾਰਮ ਦਾ ਰਹਿਣ ਵਾਲਾ ਗੁਰਦੇਵ ਸਿੰਘ (55) ਵੀਰਵਾਰ ਨੂੰ ਆਪਣੇ ਲੜਕੇ ਬਲਜਿੰਦਰ ਨਾਲ ਬਾਈਕ 'ਤੇ ਬਠਿੰਡਾ ਰਹਿੰਦੀ ਆਪਣੀ ਬੇਟੀ ਦਾ ਪਤਾ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਨੇੜੇ ਪੁੱਜਾ ਤਾਂ ਰਸਤੇ ਵਿੱਚ ਇੱਕ ਈ-ਰਿਕਸ਼ਾ ਨੂੰ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੀ ਇੱਕ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਇਸ ਵਿਚ ਦੋਵੇਂ ਪਿਓ-ਪੁੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਲੁਧਿਆਣਾ 'ਚ ਛੁੱਟੀਆਂ ਲਈ ਬਾਹਰ ਘੁੰਮਣ ਗਏ ਜੱਜ ਦੇ ਘਰ ਚੋਰੀ, ਬਾਥਰੂਮ ਦੀਆਂ ਟੂਟੀਆਂ ਵੀ ਨਾਲ ਲੈ ਗਏ ਚੋਰ  

ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਗੁਰਦੇਵ ਸਿੰਘ ਅਤੇ ਬਲਜਿੰਦਰ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ। ਬਾਅਦ ਦੁਪਹਿਰ ਬਠਿੰਡਾ ਲਿਜਾਂਦੇ ਸਮੇਂ ਗੁਰਦੇਵ ਸਿੰਘ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਅੱਜ ਥਾਣਾ ਸਿਟੀ ਇਕ ਦੀ ਪੁਲਸ ਨੇ ਮੁਰਦਾਘਰ ਵਿਚ ਰਖਵਾਇਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਭਤੀਜੇ ਜਸਵੰਤ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਮ੍ਰਿਤਕ ਤਿੰਨ ਧੀਆਂ ਦਾ ਪਿਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement