
ਲੰਡਨ ਜਾਣ ਦੀ ਤਿਆਰੀ ’ਚ ਸੀ ਗੁਰਿੰਦਰਪਾਲ ਸਿੰਘ
ਅੰਮ੍ਰਿਤਸਰ: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੂੰ ਵੀਰਵਾਰ ਸ਼ਾਮ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਹੈਂਡਲ ਕਰਦਾ ਸੀ।
ਇਹ ਵੀ ਪੜ੍ਹੋ: ਭਾਰਤੀ ਮੂਲ ਦੀ ਬ੍ਰਿਟਿਸ਼ ਆਰਮੀ ਅਫ਼ਸਰ ਪੋਲਰ ਪ੍ਰੀਤ ਨੇ ਬਣਾਇਆ ਨਵਾਂ ਰਿਕਾਰਡ
ਜਲੰਧਰ ਪੁਲਿਸ ਨੇ ਮੁਲਜ਼ਮ ਵਿਰੁਧ ਐਲ.ਓ.ਸੀ. ਪਤਾ ਲੱਗਾ ਹੈ ਕਿ ਗੁਰਿੰਦਰਪਾਲ ਸਿੰਘ ਵਿਰੁਧ ਥਾਣਾ ਸਦਰ ਜਲੰਧਰ ਕਮਿਸ਼ਨਰੇਟ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਮੁਲਜ਼ਮ ਮਾਮਲੇ ਸਬੰਧੀ ਪੁਲਿਸ ਅਤੇ ਅਦਾਲਤ ਵਿਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਵਿਰੁਧ ਐਲ.ਓ.ਸੀ. ਵੀਰਵਾਰ ਨੂੰ ਉਕਤ ਦੋਸ਼ੀ ਏਅਰਪੋਰਟ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਏਅਰਪੋਰਟ ਅਥਾਰਟੀ ਨੇ ਉਸ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿਤਾ।