
ਮੁਲਜ਼ਮਾਂ ਕੋਲੋਂ 1 ਪਿਸਤੌਲ ਸਮੇਤ ਮੈਗਜ਼ੀਨ, 5 ਰੌਂਦ ਜਿੰਦਾ 32 ਬੋਰ ਤੇ ਇਕ 1 ਮੋਟਰਸਾਈਕਲ ਹੋਇਆ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਸਦਰ ਚੌਕੀ ਵਿਜੇ ਨਗਰ ਦੀ ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਵੀ ਬਰਾਮਦ ਹੋਏ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ 'ਤੇ 14 ਲੱਖ ਦੇ ਸੋਨੇ ਸਮੇਤ ਵਿਅਕਤੀ ਗ੍ਰਿਫਤਾਰ
ਮੁਲਜ਼ਮਾਂ ਦੇ ਨਾਂ ਸੁਮਿਤ ਸ਼ਰਮਾ, ਦਿਲਪ੍ਰੀਤ ਸਿੰਘ ਉਰਫ਼ ਦਿਲ ਅਤੇ ਸੂਰਜ ਸ਼ਰਮਾ ਹਨ। ਇਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 1 ਪਿਸਤੌਲ ਸਮੇਤ ਮੈਗਜ਼ੀਨ, 5 ਰੌਂਦ ਜਿੰਦਾ 32 ਬੋਰ, 1 ਖਿਡੌਣਾ ਪਿਸਤੌਲ ਅਤੇ 1 ਮੋਟਰਸਾਈਕਲ ਬਰਾਮਦ ਹੋਇਆ ਹੈ। ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬੈਂਗਲੁਰੂ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਡਰਾਈਵਰ