
ਬੀਤੀ ਰਾਤ ਸਰਹੱਦ ਪਾਰ ਕਰ ਕੇ ਫ਼ਿਰੋਜ਼ਪੁਰ ਸੈਕਟਰ 'ਚ ਹੋਇਆ ਸੀ ਦਾਖ਼ਲ
ਪਾਕਿਸਤਾਨ ਦੇ ਖ਼ੈਬਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਫੜਿਆ ਗਿਆ ਵਿਅਕਤੀ
ਫ਼ਿਰੋਜ਼ਪੁਰ: ਸੀਮਾ ਸੁਰੱਖਿਆ ਬਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਇੱਕ ਪਾਕਿਸਤਾਨੀ ਘੁਸਪੈਠੀਆ ਕਾਬੂ ਕੀਤਾ ਹੈ। ਬੀਐਸਐਫ ਦੇ ਬੁਲਾਰੇ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਘੁਸਪੈਠੀਏ ਨੇ 9-10 ਮਾਰਚ ਦੀ ਦਰਮਿਆਨੀ ਰਾਤ ਨੂੰ ਸਰਹੱਦ ਪਾਰ ਕੀਤੀ ਅਤੇ ਸੂਬੇ ਦੇ ਫਿਰੋਜ਼ਪੁਰ ਸੈਕਟਰ ਵਿੱਚ ‘ਤੀਰਥ’ ਸਰਹੱਦੀ ਚੌਕੀ ਖੇਤਰ ਰਾਹੀਂ ਭਾਰਤ ਵਿੱਚ ਦਾਖਲ ਹੋ ਗਿਆ।
ਇਹ ਵੀ ਪੜ੍ਹੋ: H3N2 Virus : ਕੋਰੋਨਾ ਤੋਂ ਬਾਅਦ ਹੁਣ ਵਧਿਆ ਇੱਕ ਹੋਰ ਵਾਇਰਸ ਦਾ ਖ਼ਤਰਾ
ਬੁਲਾਰੇ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਵਿਅਕਤੀ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਫਿਲਹਾਲ ਉਸ ਤੋਂ ਸੁਰੱਖਿਆ ਅਤੇ ਖੁਫੀਆ ਅਧਿਕਾਰੀਆਂ ਦੀ ਸਾਂਝੀ ਟੀਮ ਪੁੱਛਗਿੱਛ ਕਰ ਰਹੀ ਹੈ ਅਤੇ ਬਾਅਦ 'ਚ ਉਸ ਨੂੰ ਸਥਾਨਕ ਪੁਲਿਸ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਨਾਈਜੀਰੀਆ ਦੇ ਲਾਗੋਸ 'ਚ ਵਾਪਰਿਆ ਵੱਡਾ ਹਾਦਸਾ, ਰੇਲਗੱਡੀ ਨਾਲ ਟਕਰਾਈ ਸਰਕਾਰੀ ਮੁਲਾਜ਼ਮਾਂ ਨੂੰ ਲਿਜਾ ਰਹੀ ਬੱਸ
ਜ਼ਿਕਹਾਰਯੋਗ ਹੈ ਕਿ ਇਹ ਘਟਨਾ ਪੰਜਾਬ ਦੀ ਇਸ ਸਰਹੱਦ 'ਤੇ ਬੀਐਸਐਫ ਵੱਲੋਂ ਇੱਕ ਬੰਗਲਾਦੇਸ਼ੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਇਸੇ ਤਰ੍ਹਾਂ ਫੜੇ ਜਾਣ ਤੋਂ ਇੱਕ ਦਿਨ ਬਾਅਦ ਵਾਪਰੀ ਹੈ। ਇਸੇ ਤਰ੍ਹਾਂ ਦੋ ਦਿਨ ਵਿਚ ਬੀਐਸਐਫ ਨੇ ਤੀਜੇ ਅਜਿਹੇ ਘੁਸਪੈਠੀਏ ਨੂੰ ਸਰਹੱਦ ਤੋਂ ਕਾਬੂ ਕੀਤਾ ਹੈ।