ਪੰਜਾਬ ਬਜਟ: ਘਰੇਲੂ ਖਪਤਕਾਰਾਂ ਨੂੰ ਹੋਵੇਗਾ ਵੱਡਾ ਫ਼ਾਇਦਾ, ਬਿਜਲੀ ਸਬਸਿਡੀ ਲਈ ਰੱਖੇ 7,780 ਕਰੋੜ ਰੁਪਏ 
Published : Mar 10, 2023, 3:01 pm IST
Updated : Mar 10, 2023, 3:01 pm IST
SHARE ARTICLE
Harpal Cheema, Bhagwant Mann
Harpal Cheema, Bhagwant Mann

ਸਰਕਾਰ ਵੱਲੋਂ ਆਉਣ ਵਾਲੇ 5 ਸਾਲਾਂ 'ਚ ਪੀ. ਐੱਸ. ਪੀ. ਸੀ. ਐੱਲ. ਨੂੰ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਬਕਾਇਆ ਸਬਸਿਡੀ ਦੀ ਅਦਾਇਗੀ ਨੂੰ ਕਲੀਅਰ ਕੀਤਾ ਜਾਵੇਗਾ।

 

ਚੰਡੀਗੜ੍ਹ : ਅੱਜ ਪੰਜਾਬ ਦਾ 2023-24 ਦਾ ਬਜਟ ਪੇਸ਼ ਹੋ ਗਿਆ ਹੈ ਇਸ ਦੌਰਾਨ ਸਰਕਾਰ ਨੇ ਬਿਜਲੀ ਲਈ ਵੀ ਖਾਸ ਰਕਮ ਰੱਖੀ ਹੈ। ਸਰਕਾਰ ਨੇ ਸਾਲ 2023-24 ਲਈ ਘਰੇਲੂ ਖ਼ਪਤਕਾਰਾਂ ਨੂੰ ਬਿਜਲੀ ਸਬਸਿਡੀ ਦੇਣ ਲਈ 7,780 ਕਰੋੜ ਰੁਪਏ ਦਾ ਪ੍ਰਸਾਤਵ ਰੱਖਿਆ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੋਲਾ ਸੰਕਟ ਦੇ ਬਾਵਜੂਦ 2022 'ਚ 14,311 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਪੂਰੀ ਕੀਤੀ ਹੈ ਅਤੇ ਪਾਵਰ ਪਲਾਂਟਾਂ ਵਿਚ ਕੋਲੇ ਦੀ ਗੰਭੀਰ ਘਾਟ ਦੇ ਬਾਵਜੂਦ, ਖੇਤੀਬਾੜੀ ਖ਼ਪਤਕਾਰਾਂ ਨੂੰ ਨਿਯਮਤ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਹੈ।

ਇਸ ਤੋਂ ਇਲਾਵਾ ਪੰਜਾਬ ਦੀ ਪਛਵਾੜਾ ਕੋਲ ਖਾਣ, ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਉਹ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਖਾਣ ਦੀ ਸ਼ੁਰੂਆਤ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ ਕੁੱਲ 250 ਕਰੋੜ ਰੁਪਏ ਪ੍ਰਤੀ ਸਾਲ ਦਾ ਫਾਇਦਾ ਹੋਵੇਗਾ। ਪੰਜਾਬ ਸਰਕਾਰ ਨੇ ਪੀ. ਐੱਸ. ਪੀ. ਸੀ ਐੱਲ. ਨੂੰ ਸੁਧਾਰ-ਅਧਾਰਿਤ ਅਤੇ ਰਿਜ਼ਲਟ-ਲਿੰਕਡ ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸਰਕਾਰ ਵੱਲੋਂ ਆਉਣ ਵਾਲੇ 5 ਸਾਲਾਂ 'ਚ ਪੀ. ਐੱਸ. ਪੀ. ਸੀ. ਐੱਲ. ਨੂੰ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਬਕਾਇਆ ਸਬਸਿਡੀ ਦੀ ਅਦਾਇਗੀ ਨੂੰ ਕਲੀਅਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਰ. ਡੀ. ਐੱਸ. ਐਸ. ਤਹਿਤ 9,642 ਕਰੋੜ ਰੁਪਏ ਦੀ ਰਕਮ ਨਾਲ ਡਿਸਟ੍ਰੀਬਿਊਸ਼ਨ ਬੁਨਿਆਦੀ ਢਾਂਚੇ ਤੇ ਮੀਟਰਿੰਗ ਦੇ ਕੰਮਾਂ ਨੂੰ 5 ਸਾਲਾਂ ਦੀ ਮਿਆਦ ਵਿੱਚ ਪੂਰਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਦੱਸਿਆ ਕਿ ਸਵੱਛ ਊਰਜਾ ਸਰੋਤਾਂ ਲਈ ਰਾਸ਼ਟਰੀ ਏਜੰਡੇ ਅਨੁਸਾਰ 2030 ਤੱਕ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਸਥਾਪਿਤ ਸਮਰੱਥਾ ਦੇ 50 ਫ਼ੀਸਦੀ ਤੱਕ ਵਧਾਉਣ ਲਈ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਸਾਲ 2022-23 ਵਿਚ ਸਰਕਾਰ ਨੇ ਕਿਸਾਨਾਂ ਨੂੰ 9,064 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਹਾਇਤ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਸਾਲ 2023-24 ਵਿੱਚ ਇਸ ਟੀਚੇ ਨੂੰ ਪੂਰਾ ਕਰਨ ਲਈ 9,331 ਕਰੋੜ ਰੁਪਏ ਦੀ ਰਕਮ ਰਾਖ਼ਵੀ ਰੱਖਣ ਦਾ ਪ੍ਰਸਤਾਵ ਰੱਖਿਆ ਗਿਆ ਹੈ। 

SHARE ARTICLE

ਏਜੰਸੀ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement