ਪੰਜਾਬ ਬਜਟ: ਸਰਕਾਰ ਨੇ ਪੰਜਾਬ ਦੇ ਸਕੂਲਾਂ ਲਈ ਵੱਡੇ ਐਲਾਨ, ਦੇਖੋ ਸਿੱਖਿਆ ਲਈ ਕਿੰਨਾ ਰੱਖਿਆ ਬਜਟ 
Published : Mar 10, 2023, 2:14 pm IST
Updated : Mar 10, 2023, 2:14 pm IST
SHARE ARTICLE
Harpal Cheema
Harpal Cheema

ਪੰਜਾਬ ਸਰਕਾਰ ਵਲੋਂ ਸਕੂਲੀ ਅਤੇ ਉਚੇਰੀ ਸਿੱਖਿਆ ਲਈ 17.072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

 

ਚੰਡੀਗੜ੍ਹ : ਅੱਜ ਸਾਲ 2023-24 ਲਈ ਪੰਜਾਬ ਸਰਕਾਰ ਨੇ ਅਪਣਾ ਬਜਟ ਪੇਸ਼ ਕਰ ਦਿੱਤਾ ਹੈ ਤੇ ਸਰਕਾਰ ਸਕੂਲੀ ਅਤੇ ਉਚੇਰੀ ਸਿੱਖਿਆ ਲਈ 17.072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ ਜੋ ਪਿਛਲੇ ਸਾਲ ਨਾਲੋਂ 12 ਫੀਸਦੀ ਵੱਧ ਹੈ। ਬਜਟ ਪੇਸ਼ ਕਰ ਰਹੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦੌਰਾਨ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਭ ਤੋਂ ਵੱਧ ਧਿਆਨ ਸਿੱਖਿਆ ਅਤੇ ਹੈਲਥ ਸੈਕਟਰ ’ਤੇ ਰੱਖਿਆ ਗਿਆ ਹੈ।  

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲੀ ਅਤੇ ਉਚੇਰੀ ਸਿੱਖਿਆ ਲਈ 17.072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਜੋ ਪਿਛਲੇ ਸਾਲ ਨਾਲੋਂ 12 ਫ਼ੀਸਦੀ ਵੱਧ ਹੈ। ਅਧਿਆਪਨ ਅਤੇ ਗੈਰ ਅਧਿਆਪਨ ਕਾਡਰ ਨਾਲ ਸਬੰਧਤ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ ਜੋ ਕਿ ਹਜ਼ਾਰਾਂ ਦੀ ਗਿਣਤੀ ਵਿਚ ਹਨ, ਉਹਨਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ।

file photo

 

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਸਾਂਭ ਸੰਭਾਲ ਲਈ ਅਤੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਲਈ ‘ਅਸਟੇਟ ਮੈਨੇਜਰਾਂ’ ਦੀਆਂ ਅਸਾਮੀਆਂ ਸਿਰਜਣ ਲਈ ਨੀਤੀ ਤਿਆਰ ਕੀਤੀ ਗਈ ਹੈ, ਸਕੂਲਾਂ ਦੀ ਸਾਫ਼ ਸਫ਼ਈ ਅਤੇ ਸਾਂਭ ਸੰਭਾਲ ਲਈ 99 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਅ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਬਿਹਤਰ ਢੰਗ ਨਾਲ ਪੜ੍ਹਾਈ ਲਈ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਲਈ 20 ਕਰੋੜ ਰੁਪਏ ਦਾ ਪ੍ਰਸਤਾਅ ਰੱਖਿਆ ਗਿਆ ਹੈ।  

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ 117 ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਇਸ ਤਹਿਤ 200 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਦਾ ਪ੍ਰਸਤਾਅ ਰੱਖਿਆ ਗਿਆ ਹੈ। ਸਕਾਲਰਸ਼ਿਪ ਸਕੀਮ ਤਹਿਤ ਓ. ਬੀ. ਸੀ. ਵਿਦਿਆਰਥੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 18 ਕਰੋੜ ਰੁਪਏ ਅਤੇ 60 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਯੁਵਾ ਇੰਟਰਪ੍ਰਨਿਊਰ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿਚ ਵਿੱਤੀ ਅਤੇ ਲੀਡਰਸ਼ਿਪ ਹੁਨਰ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ। ਇਸ ਸਟਾਰਟਅੱਪ ਪ੍ਰੋਗਰਾਮ ਤਹਿਤ, ਸਰਕਾਰ 11ਵੀਂ ਦੇ ਵਿਦਿਆਰਥੀਆਂ ਵਿਚ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਪ੍ਰਸਤਾਵਿਤ ਕਰਨ ਲਈ ਪ੍ਰਤੀ ਵਿਦਿਆਰਥੀ 2,000 ਰੁਪਏ ਦੇ ਹਿਸਾਬ ਨਾਲ ਸੀਡ ਮਨੀ ਪ੍ਰਦਾਨ ਕਰਕੇ ਸਹਾਇਤਾ ਕਰਦੀ ਹੈ, ਇਸ ਲਈ 30 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।  

ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿਚ ਰੂਫ ਟਾਪ ਸੋਲਰ ਪੈਨਲ ਸਿਸਟਮ ਦੀ ਸਥਾਪਨਾ ਲਈ 100 ਕਰੋੜ ਰੁਪਏ ਅਤੇ ਸਰਕਾਰੀ ਸਕੂਲਾਂ ਦੀ ਚਾਰ ਦੀਵਾਰੀ ਨੂੰ ਮਿਡ-ਡੇ-ਮੀਲ ਪ੍ਰਦਾਨ ਕਰਨ ਲਈ 456 ਕਰੋੜ ਰੁਪਏ, ਸਮਗਰ ਸਿੱਖਿਆ ਅਭਿਆਨ ਤਹਿਤ 1,425 ਕਰੋੜ ਰੁਪਏ, ਪ੍ਰੀ ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ 25 ਕਰੋੜ ਰੁਪਏ ਦੀ ਤਜਵੀਜ਼ ਹੈ। ਜਦਕਿ ਮੁਫਤ ਕਿਤਾਬਾਂ, ਮੁਰੰਮਤ ਅਤੇ ਰੱਖ ਰਖਾਅ ਲਈ 90 ਕਰੋੜ ਦਾ ਪ੍ਰਸਤਾਅ ਹੈ। 

- ਮੈਡੀਕਲ ਸਿੱਖਿਆ ਅਤੇ ਖੋਜ
ਮੈਡੀਕਲ ਸਿੱਖਿਆ ਲਈ 1,015 ਕਰੋੜ ਰੁਪਏ ਦੀ ਤਜਵੀਜ਼
ਮੋਹਾਲੀ ਵਿਖੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸਿੰਜ਼ ਤੇ ਸਰਕਾਰੀ ਮੈਡੀਕਲ ਕਾਲਜ ਖੋਲ੍ਹਿਆ ਗਿਆ ਹੈ। ਇਸ 'ਚ 100 ਐੱਮ. ਬੀ. ਬੀ. ਐੱਸ. ਵਿਦਿਆਰਥੀਆਂ ਦੇ ਦੋ ਬੈਚਾਂ ਦਾ ਦਾਖ਼ਲਾ ਹੋ ਚੁੱਕਾ ਹੈ।

ਮੈਡੀਕਲ ਸੰਸਥਾਵਾਂ 'ਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ।
ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ।
ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਸਥਾਪਿਤ ਕਰਨ ਦੀ ਤਜਵੀਜ਼

- ਸਿੱਖਿਆ ਖੇਤਰ ਦੇ ਅਹਿਮ ਐਲਾਨ
ਸਰਕਾਰੀ ਸਕੂਲਾਂ 'ਚ ਰੂਫ ਟਾਪ ਸੋਲਰ ਪੈਨਲ ਸਿਸਟਮ ਦੀ ਸਥਾਪਨਾ ਲਈ 100 ਕਰੋੜ ਰੁਪਏ
16.35 ਲੱਖ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਪ੍ਰਦਾਨ ਕਰਨ ਲਈ 456 ਕਰੋੜ ਰੁਪਏ
ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਪ੍ਰਦਾਨ ਕਰਨ ਲਈ 25 ਕਰੋੜ ਰੁਪਏ
ਮੁਫ਼ਤ ਕਿਤਾਬਾਂ, ਮੁਰੰਮਤ ਅਤੇ ਰੱਖ-ਰਖਾਅ ਲਈ 90 ਕਰੋੜ ਰੁਪਏ  

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement