
ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
ਅਬੋਹਰ: ਅਬੋਹਰ ਦੇ ਪਿੰਡ ਬਾਜੀਤਪੁਰ ਭੋਮਾ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਜਿਸ ਦੀ ਅੱਜ ਸ੍ਰੀਗੰਗਾਨਗਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਇਹ ਵੀ ਪੜ੍ਹੋ : ਪਟਿਆਲਾ: ਵਿਜੀਲੈਂਸ ਦੀ ਕਾਰਵਾਈ : 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ
ਜਾਣਕਾਰੀ ਅਨੁਸਾਰ ਸੁਰਿੰਦਰ (19) ਮਜਦੂਰੀ ਕਰਦਾ ਸੀ। ਉਸ ਨੇ 4 ਮਾਰਚ ਨੂੰ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਦੋਂ ਉਸ ਦੀ ਸਿਹਤ ਵਿਗੜ ਗਈ ਤਾਂ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਸ੍ਰੀਗੰਗਾਨਗਰ ਦੇ ਪੀਐਮਜੀ ਹਸਪਤਾਲ ਲੈ ਗਏ। ਉਥੇ ਨੌਜਵਾਨ ਦਾ ਇਲਾਜ ਚੱਲ ਰਿਹਾ ਸੀ। ਡਾਕਟਰ ਉਸ ਨੂੰ ਬਚਾ ਨਹੀਂ ਸਕੇ। ਸ਼ੁੱਕਰਵਾਰ ਨੂੰ ਸੁਰਿੰਦਰ ਦੀ ਮੌਤ ਹੋ ਗਈ। ਇੱਥੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ ਰਿਸ਼ਤੇਦਾਰਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਗਾ: ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਪਹਿਲਾਂ ਦਾਦੇ ਤੇ ਫਿਰ ਪੋਤੇ ਦੀ ਹੋਈ ਮੌਤ