
ਸਰਕਾਰ ਨੇ ਅੱਜ ਸਾਲ 2023-24 ਲਈ ਬਜਟ ਵੀ ਪੇਸ਼ ਕੀਤਾ
ਮੁਹਾਲੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ ਤੇ ਨਾਲ ਸਰਕਾਰ ਨੇ ਦੋ ਨਵੀਆਂ ਪਾਲਸੀਆਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।