ਲੁਧਿਆਣਾ 'ਚ ਛੁੱਟੀਆਂ ਲਈ ਬਾਹਰ ਘੁੰਮਣ ਗਏ ਜੱਜ ਦੇ ਘਰ ਚੋਰੀ, ਬਾਥਰੂਮ ਦੀਆਂ ਟੂਟੀਆਂ ਵੀ ਨਾਲ ਲੈ ਗਏ ਚੋਰ

By : GAGANDEEP

Published : Mar 10, 2023, 2:41 pm IST
Updated : Mar 10, 2023, 2:41 pm IST
SHARE ARTICLE
photo
photo

ਚੋਰ ਬਾਥਰੂਮ ਦਾ ਗੀਜ਼ਰ ਵੀ ਲੈ ਗਏ ਨਾਲ

 

ਲੁਧਿਆਣਾ: ਲੁਧਿਆਣਾ ਵਿਚ ਚੋਰਾਂ ਦੇ ਹੌਂਸਲੇ ਬੁਲੰਦੇ ਹਨ। ਆਏ ਦਿਨ ਸ਼ਹਿਰ ਵਿਚ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੇ 'ਚ ਚੋਰੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਕੋਠੀ ਨੂੰ ਵੀ ਚੋਰਾਂ ਨੇ ਨਹੀਂ ਬਖਸ਼ਿਆ। ਬਦਮਾਸ਼ਾਂ ਨੇ ਜੱਜ ਦੀ ਕੋਠੀ 'ਚ ਦਾਖਲ ਹੋ ਕੇ ਸਾਮਾਨ ਚੋਰੀ ਕਰ ਲਿਆ। ਇਥੋਂ ਤੱਕ ਚੋਰ ਬਾਥਰੂਮ 'ਚੋਂ ਟੂਟੀਆਂ ਵੀ ਚੋਰੀ ਕਰਕੇ ਲੈ ਗਏ। ਘਟਨਾ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਦਿੱਤੀ ਗਈ। ਮੌਕੇ ’ਤੇ ਪੁੱਜੇ ਅਧਿਕਾਰੀਆਂ ਨੇ ਕੋਠੀ ਦਾ ਮੁਆਇਨਾ ਕੀਤਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕ੍ਰਿਕਟ ਮੈਚ 'ਚ ਖੂਨੀ ਝੜਪ, ਬੱਲੇਬਾਜ਼ ਨੇ ਆਊਟ ਹੋਣ 'ਤੇ ਖੁਦ ਨੂੰ ਦੱਸਿਆ ਨਾਟ-ਆਊਟ, ਪੈ ਗਿਆ ਗਾਹ 

ਜੱਜ ਰਵਦੀਪ ਹੁੰਦਲ ਦੇ ਗੰਨਮੈਨ ਸਰਦੂਲ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ। ਸਰਦੂਲ ਸਿੰਘ ਨੇ ਦੱਸਿਆ ਕਿ ਜੱਜ ਰਵਦੀਪ ਹੁੰਦਲ ਮਾਲ ਰੋਡ ’ਤੇ ਕੋਠੀ ਨੰਬਰ 5 ਵਿੱਚ ਰਹਿੰਦੇ ਹਨ। 6 ਮਾਰਚ ਨੂੰ ਜੱਜ ਛੁੱਟੀਆਂ ਕਾਰਨ ਚੰਡੀਗੜ੍ਹ ਗਏ ਹੋਏ ਸਨ। ਜਦੋਂ ਉਹ 9 ਮਾਰਚ ਨੂੰ ਵਾਪਸ ਆਏ ਤਾਂ ਉਸ ਨੇ ਕੋਠੀ ਵਿੱਚ ਸਾਰਾ ਸਾਮਾਨ ਖਿਲਰਿਆ ਦੇਖਿਆ।

ਇਹ ਵੀ ਪੜ੍ਹੋ : ਜਲੰਧਰ 'ਚ ਹਥਿਆਰਾਂ ਸਮੇਤ ਨੌਜਵਾਨ ਕਾਬੂ, ਪੜ੍ਹੋ ਹੋਰ ਕੀ-ਕੀ ਹੋਇਆ ਬਰਾਮਦ 

ਕੋਠੀ ਵਿੱਚ ਬਣੇ ਬਾਥਰੂਮ ਵਿੱਚੋਂ ਚੋਰ ਗੀਜ਼ਰ ਅਤੇ ਟੂਟੀਆਂ ਵੀ ਚੋਰੀ ਕਰਕੇ ਲੈ ਗਏ। ਇਸ ਘਟਨਾ ਤੋਂ ਬਾਅਦ ਇਲਾਕਾ ਪੁਲਿਸ 'ਤੇ ਵੀ ਸਵਾਲ ਉੱਠ ਰਹੇ ਹਨ।ਇਲਾਕੇ ਵਿੱਚ ਸੈਸ਼ਨ ਜੱਜ ਦਾ ਘਰ ਵੀ ਸੁਰੱਖਿਅਤ ਨਹੀਂ ਹੈ ਤਾਂ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਦਾ ਪ੍ਰਬੰਧ ਕਿਵੇਂ ਕਰੇਗੀ। ਇਲਾਕਾ ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement