Punjab News: ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ; ਟਰੱਕ ਨੇ ਬੁਲਟ ਨੂੰ ਮਾਰੀ ਟੱਕਰ
Published : Mar 10, 2024, 9:15 pm IST
Updated : Mar 10, 2024, 9:15 pm IST
SHARE ARTICLE
Husband Wife Death News
Husband Wife Death News

ਮੁਲਜ਼ਮ ਡਰਾਈਵਰ ਗ੍ਰਿਫਤਾਰ

Punjab News: ਲੁਧਿਆਣਾ ਦੇ ਪਿੰਡ ਭੱਠਾ ਧੂਆ 'ਚ ਐਤਵਾਰ ਨੂੰ ਟਰੱਕ ਦੀ ਲਪੇਟ 'ਚ ਆਉਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ। ਟਰੱਕ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਮ੍ਰਿਤਕਾਂ ਦੀ ਪਛਾਣ ਪ੍ਰਦੀਪ ਸਿੰਘ (33) ਅਤੇ ਮਨਦੀਪ ਕੌਰ (30) ਵਾਸੀ ਪਿੰਡ ਚੰਗਨਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਜੋੜਾ ਅਪਣੇ ਪਿੱਛੇ 4 ਸਾਲ ਦਾ ਬੇਟਾ ਅਤੇ 2 ਸਾਲ ਦੀ ਧੀ ਛੱਡ ਗਿਆ ਹੈ। ਪ੍ਰਦੀਪ ਸਿੰਘ ਇਕ ਨਿੱਜੀ ਬੈਂਕ ਵਿਚ ਕੰਮ ਕਰਦਾ ਸੀ ਅਤੇ ਉਸ ਦੀ ਪਤਨੀ ਇਕ ਪ੍ਰਾਈਵੇਟ ਸਕੂਲ ਵਿਚ ਅਧਿਆਪਕਾ ਸੀ।

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦੋਵੇਂ ਬੁਲੇਟ 'ਤੇ ਕਿਸੇ ਰਿਸ਼ਤੇਦਾਰ ਦੇ ਸਮਾਗਮ 'ਚ ਸ਼ਾਮਲ ਹੋਣ ਲਈ ਨਕੋਦਰ ਜਾ ਰਹੇ ਸਨ। ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਕੁਚਲ ਦਿਤਾ। ਲੋਕਾਂ ਅਨੁਸਾਰ ਇਹ ਟਰੱਕ ਇਕ ਸ਼ੈਲਰ ਮਾਲਕ ਦਾ ਹੈ। ਟਰੱਕ ਵਿਚੋਂ ਕਿਸੇ ਵੀ ਤਰ੍ਹਾਂ ਦੇ ਵਾਹਨ ਦੇ ਦਸਤਾਵੇਜ਼ ਬਰਾਮਦ ਨਹੀਂ ਹੋਏ।

ਲੋਕਾਂ ਨੇ ਘਟਨਾ ਵਾਲੀ ਥਾਂ ’ਤੇ ਧਰਨਾ ਦਿਤਾ ਅਤੇ ਸ਼ੈਲਰ ਮਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ। ਥਾਣਾ ਮੁੱਲਾਂਪੁਰ ਦੀ ਪੁਲਿਸ ਨੇ ਮੁਲਜ਼ਮ ਡਰਾਈਵਰ ਵਿਰੁਧ ਕੇਸ ਦਰਜ ਕਰ ਲਿਆ ਹੈ। ਐਸਐਚਓ ਜਸਵੀਰ ਸਿੰਘ ਤੂਰ ਘਟਨਾ ਵਾਲੀ ਥਾਂ ’ਤੇ ਪੁੱਜੇ। ਜਸਵੀਰ ਸਿੰਘ ਅਨੁਸਾਰ ਦੋਸ਼ੀ ਟਰੱਕ ਡਰਾਈਵਰ ਨੂੰ ਫੜ ਲਿਆ ਗਿਆ ਹੈ। ਉਸ ਦਾ ਮੈਡੀਕਲ ਕਰਵਾਇਆ ਗਿਆ ਹੈ। ਪਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

 (For more Punjabi news apart from husband wife death in road accident News, stay tuned to Rozana Spokesman)

Tags: ludhiana

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement