Sukhwinder Bindra: ਪੰਜਾਬ ਭਾਜਪਾ ਦੇ ਯੁਵਾ ਆਗੂ ਸੁਖਵਿੰਦਰ ਬਿੰਦਰਾ ਨੂੰ ਕੇਂਦਰ ਸਰਕਾਰ ਵਿਚ ਮਿਲੀ ਅਹਿਮ ਨਿਯੁਕਤੀ
Published : Mar 10, 2024, 9:38 am IST
Updated : Mar 10, 2024, 9:38 am IST
SHARE ARTICLE
Sukhwinder Bindra
Sukhwinder Bindra

ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਨੂੰ (ਐਨ.ਆਈ. ਐਸ. ਡੀ.) ਸਮਾਜਕ ਨਿਆਂ ਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਵਿਚ ਨੁਮਾਇੰਦਗੀ ਮਿਲੀ ਹੈ। 

Sukhwinder Bindra: ਨਵੀਂ ਦਿੱਲੀ/ਲੁਧਿਆਣਾ  : ਭਾਰਤ ਸਰਕਾਰ ਵਲੋਂ ਲੁਧਿਆਣਾ ਦੇ ਸੀਨੀਅਰ ਭਾਜਪਾ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੀ ਅਹਿਮ ਨਿਯੁਕਤੀ ਕੀਤੀ ਗਈ ਹੈ। ਕੇਂਦਰੀ ਸਮਾਜਕ ਨਿਆਂ ਅਤੇ ਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਵਲੋਂ ਉਨ੍ਹਾਂ ਅਧੀਨ ਰਾਸ਼ਟਰੀ ਸਮਾਜਕ ਰਖਿਆ ਵਿਭਾਗ (ਐਨ. ਆਈ. ਐਸ. ਡੀ.) ਦੇ ਮੈਂਬਰ ਵਜੋਂ ਨਿਯੁਕਤੀ ਕੀਤੀ ਗਈ ਹੈ। ਪੂਰੇ ਭਾਰਤ ਦੇਸ਼ ਵਿਚ ਕੁੱਲ 4 ਮੈਂਬਰ ਹੀ ਨਿਯੁਕਤ ਕੀਤੇ ਜਾਂਦੇ ਹਨ। ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਨੂੰ (ਐਨ.ਆਈ. ਐਸ. ਡੀ.) ਸਮਾਜਕ ਨਿਆਂ ਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਵਿਚ ਨੁਮਾਇੰਦਗੀ ਮਿਲੀ ਹੈ। 

ਸੁਖਵਿੰਦਰ ਸਿੰਘ ਬਿੰਦਰਾ ਪੰਜਾਬ ਭਾਜਪਾ ਦੇ ਯੁਵਾ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਚੇਅਰਮੈਨ ਰਹੇ ਹਨ। ਇਸ ਤੋਂ ਇਲਾਵਾ ਉਹ ਰੋਜ਼ਗਾਰ ਵਿਭਾਗ ਪੰਜਾਬ ਦੇ ਗਵਰਨਿੰਗ ਕੌਂਸਲ ਮੈਂਬਰ ਵੀ ਰਹੇ ਹਨ। ਬਿੰਦਰਾ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਬੀਜੇਪੀ ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ, ਕੇਂਦਰੀ ਜਲ ਸਕਤੀ ਮੰਤਰੀ ਗਜੇਂਦਰ ਸੇਖਾਵਤ, ਸਮਾਜਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਦੇ ਕੈਬਿਨੇਟ ਮਨਿਸਟਰ ਨਾਰਾਇਣ ਸਵਾਮੀ, ਪ੍ਰਤਿਭਾ ਭੌਮਿਕ ਰਾਮਦਾਸ ਅਠਾਲਵੇ, ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਧਨਵਾਦ ਕੀਤਾ।

ਬਿੰਦਰਾ ਨੇ ਕਿਹਾ ਕਿ ਇਸ ਨਿਯੁਕਤੀ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਕਲਿਆਣ ਯੋਜਨਾਵਾਂ ਨੂੰ ਵੱਧ ਤੋਂ ਵੱਧ ਪੰਜਾਬ ਦੇ ਲੋਕਾਂ ਤਕ ਪਹੁੰਚਾਇਆ ਜਾਵੇਗਾ। ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਰਹੇ ਹਨ। 


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement