Punjab Weather Update: ਪੰਜਾਬ 'ਚ ਫਿਰ ਵਧੇਗੀ ਠੰਢ, ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ
Published : Mar 10, 2024, 11:24 am IST
Updated : Mar 10, 2024, 11:24 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: 13 ਮਾਰਚ ਨੂੰ ਪੂਰੇ ਸੂਬੇ ਵਿੱਚ ਯੈਲੋ ਅਲਰਟ

Punjab Weather Update News in punjabi: ਪੰਜਾਬ ਵਿਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ ਲਈ 11 ਮਾਰਚ ਅਤੇ ਪੂਰੇ ਸੂਬੇ ਲਈ 13 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ।

ਇਹ ਵੀ ਪੜ੍ਹੋ: Mohali Encounter: ਮੁਹਾਲੀ 'ਚ ਐਨਕਾਊਂਟਰ, ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇ

ਇਸ ਦੌਰਾਨ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ। ਹਾਲਾਂਕਿ, ਅੱਜ ਦਿਨ ਲਈ ਮੌਸਮ ਦੀ ਕੋਈ ਚਿਤਾਵਨੀ ਨਹੀਂ ਹੈ। ਉਮੀਦ ਹੈ ਕਿ ਦਿਨ ਵੇਲੇ ਮੌਸਮ ਚੰਗਾ ਰਹੇਗਾ। ਹਾਲਾਂਕਿ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਨੂੰ 11 ਮਾਰਚ ਨੂੰ ਅਤੇ 13 ਮਾਰਚ ਨੂੰ 23 ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਸਾਹਿਬ ਅਤੇ ਮੋਗਾ ਵਿਚ ਤੇਜ਼ ਹਵਾਵਾਂ ਦੀ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿੱਚ ਆਏ ਅਜਿਹੇ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਹਾਲ ਹੀ ਵਿੱਚ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ।

ਇਹ ਵੀ ਪੜ੍ਹੋ: Punjabi die in America: ਅਮਰੀਕਾ ਵਿਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 'ਚ 1.5 ਫੀਸਦੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਨੇੜੇ ਹੈ। ਇਸ ਦੌਰਾਨ ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 27.0 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 26.2, ਲੁਧਿਆਣਾ ਵਿਚ 25.6, ਪਠਾਨਕੋਟ ਵਿੱਚ 26.6 ਅਤੇ ਮੁਹਾਲੀ ਵਿੱਚ 25.6 ਡਿਗਰੀ ਦਰਜ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੁਣ ਘੱਟੋ-ਘੱਟ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ ਵਿਚ ਵੀ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ ਫ਼ਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਹੈ। ਜਦੋਂ ਕਿ ਮੋਗਾ ਦੇ ਬੁੱਧ ਸਿੰਘ ਵਾਲਾ ਦਾ 7.2 ਡਿਗਰੀ, ਗੁਰਦਾਸਪੁਰ ਦਾ 7.4 ਡਿਗਰੀ, ਰੋਪੜ ਦਾ 7.8 ਡਿਗਰੀ, ਅੰਮ੍ਰਿਤਸਰ ਦਾ 11.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

16 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 10.0 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰੋਪੜ, ਮੋਗਾ, ਲੁਧਿਆਣਾ, ਗੁਰਦਾਸਪੁਰ, ਨੂਰਮਹਿਲ, ਜਲੰਧਰ, ਫ਼ਿਰੋਜ਼ਪੁਰ, ਬਰਨਾਲਾ, ਐਸਬੀਐਸ ਨਗਰ, ਫ਼ਰੀਦਕੋਟ, ਪਠਾਨਕੋਟ ਅਤੇ ਅੰਮ੍ਰਿਤਸਰ ਸ਼ਾਮਲ ਹਨ। ਕਈ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ’ਤੇ ਤਾਪਮਾਨ ਘੱਟ ਰਿਹਾ ਹੈ।
 

(For more news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement