Sidhu Moosewala : ਮੂਸੇਵਾਲਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨਿੱਜੀ ਹਸਪਤਾਲ 'ਚ ਦਾਖਲ, ਜਲਦ ਹੀ ਹੋਵੇਗੀ ਡਿਲੀਵਰੀ
Published : Mar 10, 2024, 3:33 pm IST
Updated : Mar 10, 2024, 3:33 pm IST
SHARE ARTICLE
Sidhu Moosewala mother health news in punjabi
Sidhu Moosewala mother health news in punjabi

Sidhu Moosewala : ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਗਿਆ ਦਾਖਲ

Sidhu Moosewala mother health news in punjabi: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਕਿਸੇ ਵੇਲੇ ਵੀ ਕਿਲਕਾਰੀਆਂ ਗੂੰਜ ਸਕਦੀਆਂ ਹਨ। ਸਿੱਧੂ ਦੀ ਮਾਂ ਚਰਨ ਕੌਰ ਗਰਭਵਤੀ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਹ ਜੁੜਵਾਂ ਬੱਚਿਆਂ ਨੂੰ ਜਨਮ ਦੇ ਸਕਦੀ ਹੈ। ਸਿੱਧੂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਇਕੱਲੇ ਰਹਿ ਗਏ ਸਨ ਕਿਉਂਕਿ ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ। ਇਸ ਤੋਂ ਬਾਅਦ ਮਾਤਾ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦਾ ਸਹਾਰਾ ਲਿਆ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ 20 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਹੁਣ ਉਸ ਦੀ ਉਮਰ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

ਇਹ ਵੀ ਪੜ੍ਹੋ: Mohali News : ਬੇਕਾਬੂ ਕਾਰ ਨੇ ਦੁਕਾਨ ਅੰਦਰ ਸੁੱਤੇ ਨੌਜਵਾਨ ਨੂੰ ਦਰੜਿਆ, ਮੌਤ

29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿਤਾ। ਜਿਸ 'ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ 'ਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ।

(For more news apart from Sidhu Moosewala mother health news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement