Patiala News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ. ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : Mar 10, 2024, 12:25 pm IST
Updated : Mar 10, 2024, 12:57 pm IST
SHARE ARTICLE
Youth died due to drug overdose patiala news in punjabi
Youth died due to drug overdose patiala news in punjabi

Patiala News: ਪਿਓ ਪੁੱਤ ਖਿਲਾਫ ਮਾਮਲਾ ਦਰਜ

Youth died due to drug overdose patiala news in punjabi : ਨਸ਼ੇ ਨੇ ਇੱਕ ਵਾਰ ਫਿਰ ਪਟਿਆਲਾ ਸ਼ਹਿਰ ਦੇ ਇੱਕ ਨੌਜਵਾਨ ਦੀ ਜਾਨ ਲੈ ਲਈ ਹੈ। ਬਾਜਵਾ ਕਲੋਨੀ ਦੇ ਰਹਿਣ ਵਾਲੇ ਕ੍ਰਿਸ਼ਨਾ ਨਾਂ ਦੇ 22 ਸਾਲਾ ਨੌਜਵਾਨ ਦੀ ਦੇਰ ਰਾਤ ਨਸ਼ੇ ਕਾਰਨ ਮੌਤ ਹੋ ਗਈ। ਸ਼ਨੀਵਾਰ ਨੂੰ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਰਬਨ ਅਸਟੇਟ ਥਾਣੇ ਦੇ ਕਰਮਚਾਰੀਆਂ ਨੇ ਇਸ ਦਾ ਪੋਸਟਮਾਰਟਮ ਕਰਵਾਇਆ ਅਤੇ ਦੇਰ ਸ਼ਾਮ ਬਾਜਵਾ ਕਾਲੋਨੀ ਨਿਵਾਸੀ ਪਿਓ-ਪੁੱਤ ਖਿਲਾਫ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ: Abohar News : ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ 

ਇਹ ਐਫਆਈਆਰ ਕ੍ਰਿਸ਼ਨਾ ਦੀ ਮਾਂ ਉਮਾ ਨੇ ਦਰਜ ਕਰਵਾਈ ਹੈ। ਉਮਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਬੇਟੇ ਨੂੰ ਨਸ਼ੇ ਦਾ ਸੇਵਨ ਕਰਵਾਉਣ ਤੋਂ ਬਾਅਦ ਦੋਸ਼ੀ ਨੌਜਵਾਨ ਰਿਸ਼ੂ ਆਪਣੇ ਪਿਤਾ ਨਾਲ ਮੌਕੇ ਤੋਂ ਭੱਜ ਗਿਆ ਅਤੇ ਸਮੇਂ 'ਤੇ ਹਸਪਤਾਲ ਨਾ ਪਹੁੰਚਣ 'ਤੇ ਬੇਟੇ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾ

ਪੁਲਿਸ ਫਾਈਲ ਮੁਤਾਬਕ ਪਰਿਵਾਰ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਕ੍ਰਿਸ਼ਨਾ ਨਸ਼ੇ ਦਾ ਆਦੀ ਹੋ ਗਿਆ ਸੀ। ਸ਼ੁੱਕਰਵਾਰ ਦੇਰ ਸ਼ਾਮ ਦੋਵੇਂ ਦੋਸਤ ਇਕੱਠੇ ਨਸ਼ੇ ਦੀ ਓਵਰਡੋਜ਼ ਲੈ ਰਹੇ ਸਨ। ਜਦੋਂ ਕ੍ਰਿਸ਼ਨ ਜ਼ਿਆਦਾ ਨਸ਼ੇ ਕਾਰਨ ਬੇਹੋਸ਼ ਹੋ ਗਿਆ ਤਾਂ ਰਿਸ਼ੂ ਨੇ ਆਪਣੇ ਪਿਤਾ ਨੂੰ ਬੁਲਾਇਆ ਅਤੇ ਮੌਕੇ ਤੋਂ ਭੱਜ ਗਿਆ। ਰਿਸ਼ੂ ਦੇ ਪਿਤਾ ਨੇ ਵੀ ਕ੍ਰਿਸ਼ਨਾ ਦੀ ਮਦਦ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਦੱਸਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਦੋਂ ਆਸਪਾਸ ਦੇ ਲੋਕਾਂ ਨੇ ਕ੍ਰਿਸ਼ਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਤਾਂ ਉਹ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਮਾ ਦੇ ਬਿਆਨਾਂ ਦੇ ਆਧਾਰ ’ਤੇ ਰਿਸ਼ੂ ਅਤੇ ਉਸ ਦੇ ਪਿਤਾ ਦਰਸ਼ਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

(For more news apart from Youth died due to drug overdose patiala news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement