ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੇ ISB ਮੋਹਾਲੀ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ
Published : Mar 10, 2025, 4:23 pm IST
Updated : Mar 10, 2025, 4:23 pm IST
SHARE ARTICLE
Area around 5 km radius of international airport declared a no-fly zone during President's arrival
Area around 5 km radius of international airport declared a no-fly zone during President's arrival

'ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ '

ਮੋਹਾਲੀ:  ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, (The Bharatiya Nagrik Suraksha Sanhita, 2023 (46 of 2023) Chapter XI (C-Urgent cases of nuisance or apprehended danger) u/s 163) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 11 ਮਾਰਚ 2025 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement