ਭੁਪੇਸ਼ ਬਘੇਲ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ ਤੋਂ ਬਾਅਦ ਬਾਜਵਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ
Published : Mar 10, 2025, 7:55 pm IST
Updated : Mar 10, 2025, 7:55 pm IST
SHARE ARTICLE
Bajwa targets BJP after ED raids Bhupesh Baghel's premises
Bajwa targets BJP after ED raids Bhupesh Baghel's premises

14 ਟਿਕਾਣਿਆਂ 'ਤੇ ਈਡੀ ਦੀ ਛਾਪੇਮਾਰੀ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ : ਬਾਜਵਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਕਈ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇ ਮਾਰੇ ਜਾਣ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭੁਪੇਸ਼ ਬਘੇਲ ਦੇ 14 ਟਿਕਾਣਿਆਂ 'ਤੇ ਈਡੀ ਦੀ ਛਾਪੇਮਾਰੀ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ। ਈਡੀ ਸਮੇਤ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਭਾਜਪਾ ਸਰਕਾਰ ਲਗਾਤਾਰ ਵਿਰੋਧੀ ਪਾਰਟੀਆਂ ਨਾਲ ਸਬੰਧਿਤ ਆਗੂਆਂ, ਖ਼ਾਸ ਕਰ ਕੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਸ਼ਾਸਨ ਕਾਲ ਦੌਰਾਨ ਵੀ ਕੇਂਦਰੀ ਏਜੰਸੀਆਂ ਨੇ ਭੁਪੇਸ਼ ਬਘੇਲ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੇ ਟਿਕਾਣਿਆਂ 'ਤੇ ਘੱਟੋ-ਘੱਟ 600 ਛਾਪੇ ਮਾਰੇ ਸਨ। ਹਾਲਾਂਕਿ, ਇਹ ਛਾਪੇ ਵਿਅਰਥ ਸਾਬਤ ਹੋਏ, ਅਤੇ ਏਜੰਸੀਆਂ ਨੂੰ ਕੁਝ ਵੀ ਗ਼ੈਰਕਾਨੂੰਨੀ ਨਹੀਂ ਮਿਲਿਆ। ਅਦਾਲਤ ਪਹਿਲਾਂ ਹੀ ਉਸ ਦੇ ਖ਼ਿਲਾਫ਼ ਜਾਅਲੀ ਕੇਸ ਖ਼ਾਰਜ ਕਰ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਪੰਜਾਬ ਵਿਚ ਕਾਂਗਰਸ ਦੀ ਲੋਕਪ੍ਰਿਯਤਾ ਤੋਂ ਡਰੀ ਹੋਈ ਹੈ, ਇਸ ਲਈ ਉਸ ਨੇ ਭੁਪੇਸ਼ ਬਘੇਲ ਦੇ ਪੰਜਾਬ ਕਾਂਗਰਸ ਇੰਚਾਰਜ ਬਣਨ ਤੋਂ ਬਾਅਦ ਉਨ੍ਹਾਂ ਵਿਰੁੱਧ ਆਪਣੇ ਘਿਣਾਉਣੇ ਏਜੰਡੇ ਤੇਜ਼ ਕਰ ਦਿੱਤੇ ਹਨ। ਅਜਿਹੀ ਘਟੀਆ ਸਿਆਸਤ ਕਰਨ ਦੀ ਬਜਾਏ ਕੇਂਦਰ ਦੀ ਭਾਜਪਾ ਸਰਕਾਰ ਨੂੰ ਜਮਹੂਰੀ ਸਿਧਾਂਤਾਂ ਨਾਲ ਸਿਆਸੀ ਲੜਾਈ ਲੜਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਇਹ ਸੱਤਾ ਦੀ ਦੁਰਵਰਤੋਂ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਵਿਚ ਕਦੇ ਸਫਲ ਨਹੀਂ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement