ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਸੰਭਾਲਿਆ ਅਹੁਦਾ
Published : Mar 10, 2025, 8:03 pm IST
Updated : Mar 10, 2025, 8:03 pm IST
SHARE ARTICLE
Deepak Bali takes over as Advisor to the Department of Tourism and Cultural Affairs
Deepak Bali takes over as Advisor to the Department of Tourism and Cultural Affairs

- ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ

ਚੰਡੀਗੜ੍ਹ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ।

ਦੀਪਕ ਬਾਲੀ ਨੇ ਕਿਹਾ ਕਿ 1986 ਤੋਂ ਉਹ ਵਿਰਾਸਤ, ਭਾਸ਼ਾ ਅਤੇ ਕਲਾ ਦੇ ਖੇਤਰਾਂ ਵਿੱਚ ਵਿਚਰ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਹੋਰ ਪ੍ਰਸਿੱਧੀ ਦਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਹੋਰ ਉੱਪਰ ਲਿਜਾਣ ਲਈ ਵੀ ਉਹ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ।

ਦੀਪਕ ਬਾਲੀ ਨੇ ਇਸ ਅਹੁਦੇ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰ, ਕਲਾ ਤੇ ਸੂਬੇ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਉੱਤੇ ਪੂਰਾ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਿਨੇਟ ਮੰਤਰੀ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦੀਪਕ ਬਾਲੀ ਦੇ ਲੰਬੇ ਸਮਾਜਿਕ ਤੇ ਸੱਭਿਆਚਾਰਕ ਤਜ਼ਰਬੇ ਦਾ ਫਾਇਦਾ ਪੰਜਾਬ ਨੂੰ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦਾ ਸਿਆਸੀ ਤਜ਼ਰਬਾ ਨਵੀਆਂ ਨੀਤੀਆਂ ਬਣਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਉਮੀਦ ਕੀਤੀ ਕਿ ਬਾਲੀ ਪੰਜਾਬ ਦੇ ਸੱਭਿਆਚਾਰਕ, ਕਲਾ ਅਤੇ ਸੈਰ ਸਪਾਟਾ ਖੇਤਰ ਨੂੰ ਨਵੀਆਂ ਉਚਾਈਆਂ 'ਤੇ ਲੈਕੇ ਜਾਣਗੇ।

ਇਸ ਮੌਕੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੋਹਿੰਦਰ ਭਗਤ ਤੇ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਸਰਕਾਰ ਦੇ ਵੱਖ ਵੱਖ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਪਰਸਨ ਸਨੀ ਆਹਲੂਵਾਲੀਆ, ਨਵਜੋਤ ਸਿੰਘ ਜਰਗ, ਬਾਲ ਮੁਕੰਦ ਸ਼ਰਮਾ, ਰਾਜਵਿੰਦਰ ਕੌਰ ਥਿਆੜਾ ਅਤੇ ਸੰਗੀਤਕ ਤੇ ਕਲਾ ਖੇਤਰ ਦੀਆਂ ਅਹਿਮ ਸ਼ਖ਼ਸੀਅਤਾਂ ਰੌਸ਼ਨ ਪ੍ਰਿੰਸ, ਅਮਰ ਨੂਰੀ, ਜਸਬੀਰ ਗੁਣਾਚੌਰੀਆਂ, ਅਲਾਪ ਸਿਕੰਦਰ, ਸਾਰੰਗ ਸਿਕੰਦਰ, ਸਚਿਨ ਅਹੂਜਾ, ਸੁੱਖੀ ਬਰਾੜ, ਪੰਮੀ ਬਾਈ ਅਤੇ ਸੋਨੀਆ ਮਾਨ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement