
ਬੱਸ ਦਿੱਲੀ ਤੋਂ ਜੰਮੂ ਕਟੜਾ ਨੂੰ ਸਵਾਰੀਆਂ ਲੈ ਕੇ ਜਾ ਰਹੀ ਸੀ।
Jalandhar Road Accident: ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਵੱਡਾ ਭਿਆਨਕ ਹਾਦਸਾ ਵਾਪਰ ਗਿਆ। ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਕਾਰਨ ਬੱਸ ਸਵਾਰ 2 ਵਿਅਕਤੀਆਂ ਦੀ ਮੌਤ ਅਤੇ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖਮੀ ਹੋ ਗਈਆਂ।
ਮਿਲੀ ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਸੜਕ ਵਿਚਕਾਰ ਪਲਟ ਗਈ ਅਤੇ ਬੱਸ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਬੱਸ ਕੈਬਿਨ ਵਿਚ ਬੱਸ ਚਾਲਕ ਅਤੇ ਇਕ ਹੋਰ ਵਿਅਕਤੀ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਤੋੜ ਕੇ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਬੱਸ ਚਾਲਕ ਦੀ ਵੀ ਮੌਤ ਹੋ ਗਈ।
ਐਸ.ਐਸ.ਐਫ਼. ਦੀ ਟੀਮ ਅਤੇ ਪੁਲਿਸ ਚੌਂਕੀ ਪਚਰੰਗਾ ਦੇ ਮੁਲਾਜ਼ਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਸਵਾਰੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਅਤੇ ਵਾਹਨਾਂ ਨੂੰ ਇੱਕ ਪਾਸੇ ਕਰ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਇਹ ਬੱਸ ਦਿੱਲੀ ਤੋਂ ਜੰਮੂ ਕਟੜਾ ਨੂੰ ਸਵਾਰੀਆਂ ਲੈ ਕੇ ਜਾ ਰਹੀ ਸੀ।