ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ, 4 ਕਿਲੋ ਹੈਰੋਇਨ ਕੀਤੀ ਬਰਾਮਦ
Published : Mar 10, 2025, 9:50 pm IST
Updated : Mar 10, 2025, 9:50 pm IST
SHARE ARTICLE
Police arrest four drug smugglers including a minor from Amritsar, recover 4 kg heroin
Police arrest four drug smugglers including a minor from Amritsar, recover 4 kg heroin

ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ, ਫਾਜ਼ਿਲਕਾ; ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ, ਜਿਸਦੀ ਪਛਾਣ ਉਮਰ ਦੇ ਲਿਹਾਜ਼ ਨਾਲ ਗੁਪਤ ਰੱਖੀ ਗਈ ਹੈ, ਸਤਲੁਜ ਦਰਿਆ ਪਾਰ ਕਰਕੇ ਅੰਤਰਰਾਸ਼ਟਰੀ ਸਰਹੱਦ ਨੇੜਲੇ ਖੇਤਰਾਂ ਤੋਂ ਪਾਕਿਸਤਾਨੀ ਤਸਕਰਾਂ ਦੁਆਰਾ ਸੁੱਟੀਆਂ ਜਾਂਦੀਆਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੀਆਈਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਸੀਆਈਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਛੇਹਰਟਾ ਅਤੇ ਛਾਉਣੀ ਦੇ ਇਲਾਕਿਆਂ ‘ਚੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ, ਜਿਨ੍ਹਾਂ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, ਅਤੇ 29 ਅਧੀਨ ਐਫਆਈਆਰ ਨੰਬਰ 40 ਮਿਤੀ 4 ਫਰਵਰੀ, 2025 ਅਤੇ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਐਫਆਈਆਰ ਨੰਬਰ 29 ਮਿਤੀ 7 ਫਰਵਰੀ, 2025 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement