ਵਿਆਹੁਤਾ ਲੜਕੀ ਨੇ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ
Published : Apr 10, 2018, 3:36 am IST
Updated : Apr 10, 2018, 3:36 am IST
SHARE ARTICLE
Married Girl Suicides
Married Girl Suicides

ਮ੍ਰਿਤਕਾ ਦੇ ਵਾਰਸਾਂ ਵਲੋਂ ਸਹੁਰਾ ਪਰਵਾਰ ਵਿਰੁਧ 

ਸਥਾਨਕ ਜੈਨ ਨਗਰ ਵਾਸੀ ਇਕ ਵਿਆਹੀ ਲੜਕੀ ਨੇ ਘਰੇਲੂ ਕਲੇਸ਼ ਦੇ ਚਲਦੇ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਸਰਕੂਲਰ ਰੋਡ ਗਲੀ ਨੰਬਰ 13 ਵਾਸੀ ਸਿਲਕੀ ਪੁੱਤਰ ਓਮ ਪ੍ਰਕਾਸ਼ ਨਾਗਪਾਲ ਦੇ ਪਿਤਾ ਨੇ ਦਸਿਆ ਕਿ ਉਸ ਦੀ ਬੇਟੀ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾ ਜੈਨ ਨਗਰੀ ਗਨੀ ਨੰਬਰ 1 ਵਾਸੀ ਪ੍ਰਦੀਪ ਉਰਫ਼ ਦੀਪੂ ਕਵਾਤੜਾ ਨਾਲ ਹੋਇਆ ਸੀ ਪਰ ਵਿਆਹ ਤੋਂ ਬਾਅਦ ਹੁਣ ਤਕ ਉਨ੍ਹਾਂ ਦੇ ਘਰ ਕੋਈ ਔਲਾਦ ਨਾ ਹੋਣ ਕਾਰਨ ਸਹੁਰਾ ਪਰਵਾਰ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਬਾਬਤ ਕਈ ਵਾਰ ਪੰਚਾਇਤਾਂ ਵੀ ਹੋਈਆਂ। ਓਮ ਪ੍ਰਕਾਸ਼ ਨੇ ਦਸਿਆ ਕਿ ਐਤਵਾਰ ਰਾਤ ਨੂੰ ਹੀ ਉਸ ਦੀ ਬੇਟੀ ਨੂੰ ਉਸ ਦਾ ਜੇਠ ਅਪਣੀ ਜਿੰਮੇਵਾਰੀ ਨਾਲ ਸਹੁਰਾ ਘਰ ਲੈ ਗਿਆ ਤੇ ਅੱਜ ਸਵੇਰੇ ਹੀ ਉਹ ਅਪਣੀ ਬੇਟੀ ਨੂੰ ਮਿਲ ਕੇ ਵੀ ਆਏ ਸਨ ਜਦਕਿ ਦੁਪਹਿਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਲੜਕੀ ਦੀ ਹਾਲਤ ਗੰਭੀਰ ਹੈ ਜੋ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਹੈ

Married Girl SuicidesMarried Girl Suicides

ਜਦ ਉਨ੍ਹਾਂ ਨੇ ਹਸਪਤਾਲ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਚੁੱਕੀ ਸੀ। ਓਮ ਪ੍ਰਕਾਸ਼ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਹੁਰਾ ਪਰਵਾਰ ਨੇ ਉਸ ਦਾ ਕਤਲ ਕਰਨ ਉਪਰੰਤ ਉਸ ਦੀ ਲਾਸ਼ ਨੂੰ ਫਾਹਾ ਲਗਾਉਣ ਦਾ ਡਰਾਮਾ ਰਚਿਆ ਹੈ। ਦੂਜੇ ਪਾਸੇ ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਦੇ ਮੁੱਖੀ ਪਰਮਜੀਤ, ਐਸ.ਆਈ ਸੁਨੀਤਾ ਰਾਣੀ ਮੌਕੇ 'ਤੇ ਪੁੱਜੇ ਅਤੇ ਘਰ ਦੀ ਜਾਂਚ ਪੜਤਾਲ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ। ਸਹੁਰਾ ਪਰਵਾਰ ਨੇ ਦਸਿਆ ਕਿ ਲੜਕੀ ਨੇ ਘਰ ਵਿਚ ਦਰਵਾਜ਼ਾ ਬੰਦ ਕਰ ਕੇ ਖ਼ੁਦ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਜਦਕਿ ਪਤਾ ਲੱਗਾ ਤਾਂ ਉਨ੍ਹਾਂ ਦਰਵਾਜ਼ਾ ਤੋੜ ਕੇ ਉਸ ਨੂੰ ਹਸਪਤਾਲ ਲਿਆਂਦਾ। ਥਾਣਾ ਮੁਖੀ ਨੇ ਦਸਿਆ ਕਿ ਪੁਲਿਸ ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement