ਜ਼ਿਲ੍ਹਾ ਰਿਸੋਰਸ ਗਰੁੱਪ ਦੀ ਸਿਖਲਾਈ ਦਾ ਦੂਜਾ ਗੇੜ
Published : Apr 10, 2019, 10:08 am IST
Updated : Apr 10, 2019, 10:08 am IST
SHARE ARTICLE
2nd round of district resource group training
2nd round of district resource group training

ਦੂਜੇ ਦਿਨ ਅਧਿਆਪਕਾਂ ਨੇ ਸਿੱਖਣ-ਸਿਖਾਉਣ ਸਮੱਗਰੀ ਤਿਆਰ ਕਰਕੇ ਖੇਡ ਕਿਰਿਆਵਾਂ ਕੀਤੀਆਂ

ਚੰਡੀਗੜ੍ਹ- ਐੱਸ.ਏ.ਐੱਸ.ਨਗਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲ ਤੋਂ ਪ੍ਰੀ-ਪ੍ਰਾਇਮਰੀ ਜਮਾਤਾਂ ਨੇ ਅਧਿਆਪਕਾਂ ਵਿਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਸਿਖਲਾਈ ਵਰਕਸ਼ਾਪ ਦੌਰਾਨ ਖੇਡ ਮਹਿਲ ਦੀਆਂ ਕਿਰਿਆਵਾਂ ਕਰਵਾਉਣ ਤੇ ਸਿੱਖਣ ਸਿਖਾਉਣ ਸਮੱਗਰੀ ਤਿਆਰ ਕਰਨ ਦੀ ਜਾਣਕਾਰੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਕਰਵਾਈ ਜਾ ਰਹੀ ਤਿੰਨ ਦਿਨਾਂ ਸਿਖਲਾਈ ਵਰਕਸ਼ਾਪ ਦੇ ਦੂਜੇ ਗੇੜ ਦੇ ਦੂਜੇ ਦਿਨ ਦਿੱਤੀ ਗਈ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿਚ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਦੀ ਨਿਗਰਾਨੀ ਵਿਚ ਪ੍ਰੀ-ਪ੍ਰਾਇਮਰੀ ਵਰਕਸ਼ਾਪ ਦਾ ਦੂਜਾ ਗੇੜ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਇਸ ਵਿਚ ਅਧਿਆਪਕਾਂ ਨੂੰ ਜ਼ਿਲ੍ਹਾ ਰਿਸੋਰਸ ਪਰਸਨ ਵੱਜੋਂ ਸਿਖਲਾਈ ਦਿੱਤੀ ਜਾ ਰਹੀ ਹੈ।

ss2nd Round Of District Resource Group Training

230 ਦੇ ਕਰੀਬ ਅਧਿਆਪਕ ਇਸ ਸਿਖਲਾਈ ਵਰਕਸ਼ਾਪ ਵਿਚ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਦੀ ਜਾਣਕਾਰੀ ਲੈ ਰਹੇ ਹਨ। ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲਗਭਗ ਤੇਰਾਂ ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਹੋਏ ਪ੍ਰੀ-ਪ੍ਰਾਇਰਮੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਮਿਆਰੀ ਸਿੱਖਿਆ ਦੇ ਕੇ ਪ੍ਰਾਇਮਰੀ ਜਮਾਤਾਂ ਲਈ ਵਧੀਆ ਅਧਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਨਾਲ ਮਾਪਿਆਂ ਦਾ ਖਰਚਾ ਤਾਂ ਬਚ ਹੀ ਰਿਹਾ ਹੈ ਨਾਲ ਹੀ ਘਰ ਤੋਂ ਕੁਝ ਕਦਮਾਂ ਦੀ ਦੂਰੀ ਤੇ ਹੀ ਬੱਚੇ ਨੂੰ ਪਲੇਅ-ਵੇਅ ਢੰਗ ਨਾਲ ਗੁਣਾਤਮਿਕ ਸਿੱਖਿਆ ਮਿਲ ਰਹੀ ਹੈ| ਬੱਚੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ| ਇਸ ਦਾ ਪ੍ਰਤੱਖ ਪ੍ਰਦਰਸ਼ਨ 14 ਨਵੰਬਰ ਨੂੰ ਛੋਟੇ-ਛੋਟੇ ਬੱਚਿਆਂ ਨੇ ਪ੍ਰੀ-ਪ੍ਰਾਇਮਰੀ ਸਲਾਨਾ ਬਾਲ ਮੇਲਿਆਂ ਵਿਚ ਕੀਤਾ। ਜਿਸ ਵਿਚ ਬੱਚਿਆਂ ਨੇ ਸਰੀਰਕ ਵਿਕਾਸ ਦੇ ਨਾਲ-ਨਾਲ ਬੌਧਿਕ ਤੇ ਰਚਨਾਤਮਕ ਵਿਕਾਸ ਦੀਆਂ ਕਿਰਿਆਵਾਂ ਵੀ ਮਾਪਿਆਂ ਤੇ ਪਤਵੰਤੇ ਸੱਜਣਾਂ ਨੂੰ ਕਰਕੇ ਦਿਖਾਈਆਂ।

2nd Round Of District Resource Group Training2nd Round Of District Resource Group Training

ਇਹ ਸਭ ਸਰਕਾਰੀ ਸਕੂਲਾਂ ਦੇ ਵਿਚ ਪੜ੍ਹਾ ਰਹੇ ਅਧਿਆਪਕਾਂ ਦੀ ਮਿਹਨਤ ਦੇ ਨਤੀਜੇ ਅਤੇ ਵਿਭਾਗ ਦੀ ਯੋਜਨਾਬੰਦੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਕਰਕੇ ਸੰਭਵ ਹੋਇਆ। ਉਹਨਾਂ ਕਿਹਾ ਕਿ ਇਸੇ ਕਾਰਨ ਇਸ ਸਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵੀ ਵਧ ਰਿਹਾ ਹੈ। ਇਸ ਸਬੰਧੀ ਜਦੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਿਖਲਾਈ ਲੈ ਰਹੇ ਅਧਿਆਪਕ ਸੁਖਦੇਵ ਸਿੰਘ ਮੋਗਾ ਜਿਨ੍ਹਾਂ ਦੀ ਉਮਰ ਸੇਵਾ ਮੁਕਤੀ ਦੇ ਨਜ਼ਦੀਕ ਹੈ ਨੇ ਦੱਸਿਆ ਕਿ ਇਸ ਸਿਖਲਾਈ ਵਰਕਸ਼ਾਪ ਦੌਰਾਨ ਉਹਨਾਂ ਨੂੰ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਇਸ ਉਮਰ ਵਿਚ ਉਹਨਾਂ ਨੇ ਆਪਣਾ ਬਚਪਨ ਦੁਬਾਰਾ ਜੀਣਾ ਸ਼ੁਰੂ ਕੀਤਾ ਹੋਵੇ।

ਅਧਿਆਪਕਾਂ ਨਾਲ ਅਧਿਆਪਕ ਹੋ ਕੇ ਵਿਚਰਨਾ ਕੋਈ ਵੱਡੀ ਗੱਲ ਨਹੀਂ ਰਹੀ ਪਰ ਸਿਖਲਾਈ ਵਰਕਸ਼ਾਪ ਦੌਰਾਨ ਅਧਿਆਪਕਾਂ ਵਿੱਚ ਬੱਚੇ ਬਣ ਕੇ ਵਿਚਰਨਾ ਇੱਕ ਵਖਰਾ ਹੀ ਅਨੁਭਵ ਰਿਹਾ ਹੈ। ਉਹਨਾਂ ਨੂੰ ਬੱਚਿਆਂ ਦੀਆਂ ਖੇਡ ਕਿਰਿਆਵਾਂ ਨਾਲ ਸਿੱਖਣਾ ਅਤੇ ਬਾਰ ਬਾਰ ਉਹਨਾਂ ਗੱਲਾਂ ਨੂੰ ਦੁਹਰਾਉਣਾ ਬਹੁਤ ਹੀ ਚੰਗਾ ਲੱਗਿਆ ਤੇ ਉਹਨਾਂ ਕਿਹਾ ਕਿ ਉਹ ਬਾਕੀ ਅਧਿਆਪਕਾਂ ਨੂੰ ਇਹ ਕਿਰਿਆਵਾਂ ਕਰਨ ਲਈ ਪ੍ਰੇਰਿਤ ਕਰਨਗੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement