
ਜਾਣੋ, ਸੇਖਵਾਂ ਨੇ ਕੀ ਦਿੱਤਾ ਵੱਡਾ ਬਿਆਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਵੱਲੋਂ ਬਦਲੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਦੇ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ ਵਿਚ ਇਕੱਲੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਜਾ ਰਿਹਾ ਹੈ।
Sewa Singh Sekhwan
ਇਸ ਮਾਮਲੇ ਵਿਚ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਬਿਆਨ ਦਿੱਤਾ ਹੈ ਕਿ ਇਸ ਤਬਾਦਲੇ ਪਿੱਛੇ ਵੱਡਾ ਰਾਜ ਛੁਪਿਆ ਹੈ। ਉਹਨਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਜੋ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਸਹੀ ਦਿਸ਼ਾ ਵੱਲ ਲਿਜਾ ਰਹੇ ਸਨ, ਪਰ ਹੁਣ ਜਾਂਚ ਲਈ ਐਸਆਈਟੀ ਦੀ ਟੀਮ ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿਛ ਲਈ ਸੁਨਾਰੀਆ ਜੇਲ੍ਹ ਵਿਚ ਬਿਆਨ ਹੋਣੇ ਸਨ।
Bargari Morcha
ਸੇਖਵਾਂ ਨੇ ਇਹ ਵੀ ਕਿਹਾ ਕਿ ਬਾਦਲ ਪਰਿਵਾਰ ਨੂੰ ਡਰ ਸੀ ਕਿ ਇਸ ਅਧਿਕਾਰੀ ਨੂੰ ਮੁੜ ਉਸੇ ਅਹੁਦੇ ਤੇ ਬਹਾਲ ਕਰਕੇ ਤੇਜ਼ੀ ਨਾਲ ਪੜਤਾਲ ਕਰਵਾਉਣੀ ਚਾਹੀਦੀ ਹੈ। ਦੱਸ ਦਈਏ ਕਿ ਐਸਆਈਟੀ ਨੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਅਤੇ ਰਾਮ ਰਹੀਮ ਤੋਂ ਤੱਥਾਂ ਦੇ ਆਧਾਰ 'ਤੇ ਪੁੱਛਗਿੱਛ ਕਰਨ ਲਈ ਅਦਾਲਤ ਵਿਚ ਅਰਜੀ ਪਾਈ ਸੀ , ਇਸ ਤੋਂ ਬਾਅਦ ਐਸਆਈਟੀ ਨੂੰ ਫਰੀਦਕੋਟ ਦੀ ਅਦਾਲਤ ਵਲੋਂ ਆਗਿਆ ਮਿਲ ਗਈ ਸੀ , ਐਸ.ਆਈ.ਟੀ. ਅਨੁਸਾਰ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਗੋਲੀ ਕਾਂਡ ਦੀ ਜਾਂਚ ਦੌਰਾਨ ਕਈ ਗਵਾਹਾਂ ਨੇ ਬੰਬ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਉਨ੍ਹਾਂ ਨੂੰ ਸੱਚਾ ਸੌਦਾ ਦੇ ਮੁਖੀ ਦਾ ਨਾਮ ਹੋਣ ਦਾ ਖੁਲਾਸਾ ਕੀਤਾ ਸੀ|
Behbal Klan Kand
ਡੇਰੇ ਦੇ ਬਹੁਤ ਸਾਰੇ ਪ੍ਰੇਮੀਆਂ ਨੂੰ ਬੇਅਦਬੀ ਕਾਂਡ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਜਿਹੇ ਹਾਲਾਤਾਂ ਵਿਚ, ਡੇਰਾ ਸਿਰਸਾ ਦੀ ਭੂਮਿਕਾ ਨੂੰ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ੱਕੀ ਮੰਨਿਆ ਜਾ ਰਿਹਾ ਸੀ, ਐਸ ਆਈ ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਤੋਂ ਮਨਜ਼ੂਰੀ ਮਿਲ ਗਈ ਸੀ , ਐਸਆਈਟੀ ਦੀ ਟੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਗਈ ਸੀ|
ਐਸਟੀਆਈਟੀ ਵੱਲੋਂ ਕੀਤੀ ਗਈ ਹੁਣ ਤੱਕ ਦੀ ਜਾਂਚ ਘਟਨਾਕ੍ਰਮ ਦੀ ਵੀਡੀਓ ਫੂਟੇਜ ਅਤੇ ਪੁਲਿਸ ਦੀ ਸੈਲਫ ਡਿਫੈਂਸ ਦੀ ਝੂਠੀ ਕਹਾਣੀ ਤੋਂ ਇਹ ਸਾਹਮਣੇ ਆ ਚੁੱਕਾ ਹੈ ਕਿ ਕੋਟਕਪੂਰਾ ਅਤੇ ਬਹਿਬਲਕਾਲਾਂ ਵਿਚ ਸ਼ਾਤਮਈ ਧਰਨਾ ਲਗਾ ਕੇ ਬੈਠੇ ਲੋਕਾਂ ਤੇ ਹੋਈ ਫਾਇਰਿੰਗ ਦਾ ਕੋਈ ਕਾਰਨ ਨਹੀਂ ਸੀ।