
62 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ, 10 ਦੀ ਰਿਪੋਰਟ ਪੈਂਡਿੰਗ
ਫ਼ਤਿਹਗੜ੍ਹ ਸਾਹਿਬ, 9 ਅਪ੍ਰੈਲ (ਇੰਦਰਪ੍ਰੀਤ ਬਖਸ਼ੀ) : ਜ਼ਿਲੇ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 74 ਸ਼ੱਕੀ ਮਰੀਜ਼ਾਂ ਦੇ ਨਮੂਲੇ ਲਏ ਗਏ ਹਨ, ਜਿਨ੍ਹਾਂ ਵਿਚੋਂ 64 ਮਰੀਜ਼ਾਂ ਦੀ ਰਿਪੋਰਟ ਆ ਚੁਕੀ ਹੈ ਅਤੇ ਬਾਕੀ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦਸਿਆ ਕਿ 62 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 2 ਮਰੀਜ਼ਾਂ ਦੀ ਰਿਪੋਰਟ ਪਿਛਲੇ ਦਿਨੀਂ ਪਾਜ਼ੇਟਿਵ ਆਈ ਸੀ। ਉਨ੍ਹਾਂ ਦਸਿਆ ਕਿ 2 ਪਾਜੇਟਿਵ ਆਉਣ ਵਾਲੇ ਮਰੀਜ਼ ਦਿੱਲੀ ਤੋਂ 32 ਲੋਕਾਂ ਨਾਲ ਆਏ ਸਨ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ ਇਹ ਸਾਰੇ ਲੋਕਾਂ ਨੂੰ ਟਰੇਸ ਕਰ ਕੇ 14 ਦਿਨਾਂ ਲਈ ਇਕਾਂਤਵਾਸ ਕਰ ਦਿਤਾ ਗਿਆ ਸੀ। ਉਨ੍ਹਾਂ ਦਸਿਆ ਕਿ ਪਾਜ਼ੇਟਿਵ ਆਉਣ ਵਾਲੇ 2 ਮਰੀਜ਼ਾਂ ਦੇ ਸੰਪਰਕ ਵਿਚ ਆਏ 145 ਵਿਅਕਤੀਆਂ ਦੀ ਭਾਲ ਕਰ ਕੇ ਇਕਾਂਤਵਾਸ ਕਰ ਦਿਤਾ ਗਿਆ ਹੈ, ਜਿਨ੍ਹਾਂ ਵਿਚੋਂ ਅੱਜ 10 ਨਵੇਂ ਨਮੂਨੇ ਜਾਂਚ ਲਈ ਭੇਜੇ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।