
ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਵਿਗਿਆਨਕਾਂ ਅਤੇ ਸਿਹਤ ਵਿਭਾਗ ਦੇ ਮਾਹਿਰਾਂ ਮੁਤਾਬਿਕ ਜੁਲਾਈ-ਅਗਸਤ ਤੱਕ ਮਹਾਂਮਾਰੀ ਭਾਰਤ ਵਿਚ ਸਿਖ਼ਰ ‘ਤੇ ਹੋਵੇਗੀ। ਇਹ ਵੀ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਦੇਸ਼ ਵਿਚ ਲਗਭਗ 58 ਫੀਸਦੀ ਲੋਕ ਇਸ ਨਾਲ ਪ੍ਰਭਾਵਿਤ ਹੋ ਸਕਦੇ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਸਤੰਬਰ ਤੱਕ ਪੰਜਾਬ ਦੀ 87% ਅਬਾਦੀ ਪ੍ਰਭਾਵਿਤ ਹੋ ਸਕਦੀ ਹੈ।
File photo
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਸੂਬੇ ਵਿਚ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਲੌਕਡਾਊਨ/ਕਰਫਿਊ ਨੂੰ 1 ਮਈ 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦਿੱਤੀ ਹੈ।
Photo
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਭਾਰਤ ਸਰਕਾਰ ਨੇ ਦੇਸ਼ ਭਰ ਵਿਚ 14 ਅਪ੍ਰੈਲ ਤੱਕ 21 ਦਿਨਾਂ ਦਾ ਲੌਕਡਾਊਨ ਲਾਗੂ ਕੀਤਾ ਸੀ। ਅੱਜ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਹ ਸੰਕੇਤ ਦਿੱਤੇ ਗਏ ਸਨ ਕਿ ਪੰਜਾਬ ਵਿਚੋਂ ਹਾਲੇ ਲੌਕਡਾਊਨ ਹਟਾਇਆ ਨਹੀਂ ਜਾਵੇਗਾ ਅਤੇ ਇਸ ਵਿਚ ਸਿਰਫ਼ ਕਿਸਾਨਾਂ ਨੂੰ ਹੀ ਰਾਹਤ ਦਿੱਤੀ ਜਾਵੇਗੀ। ਇਹ ਰਾਹਤ ਫਸਲਾਂ ਨੂੰ ਮੰਡੀਆਂ ਤੱਕ ਲਿਆਉਣ ਲਈ ਦਿੱਤੀ ਜਾਵੇਗੀ।
Photo
ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ 31 ਮਈ ਤੱਕ ਸਾਰੀ ਫਸਲ ਮੰਡੀ ਵਿਚੋਂ ਚੁੱਕੀ ਜਾਵੇਗੀ। ਦੱਸ ਦਈਏ ਕਿ ਪੰਜਾਬ ਵਿਚ ਹਾਲੇ ਕੋਰੋਨਾ ਵਾਇਰਸ ਦੂਜੀ ਸਟੇਜ ‘ਤੇ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜੁਲਾਈ ਅਗਸਤ ਤੱਕ ਕਰੋਨਾ ਪੀਕ ‘ਤੇ ਹੋਵੇਗਾ। ਉਹਨਾਂ ਦੱਸਿਆ ਕਿ ਅਕਤੂਬਰ ਤੱਕ ਜਾ ਕੇ ਸਥਿਤੀ ਕਾਬੂ ਹੋਵੇਗੀ।
Photo
ਮੁੱਖ ਮੰਤਰੀ ਕੈਪਟਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਬਾਦੀ 87 ਪ੍ਰਤੀਸ਼ਤ ਕੋਰੋਨਾ ਨਾਲ ਪ੍ਰਭਾਵਿਤ ਹੋਵੇਗੀ। ਉਹਨਾਂ ਨੇ ਕਿਹਾ ਕਿ ਕੇਂਦਰ ਦੇ ਨਾਲ ਮਿਲ ਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸੇ ਨਾਲ ਉਨ੍ਹਾਂ ਕਿਹਾ ਕਿ ਭਾਵੇਂ ਹਾਲੇ ਪੰਜਾਬ ਵਿਚ ਟੈਸਟਿੰਗ ਘੱਟ ਹੋ ਰਹੀ ਹੈ ਪਰ ਸਾਨੂੰ ਉਮੀਦ ਹੈ ਕਿ ਜਲਦ ਹੀ ਇਸ ਦੀ ਰਫਤ਼ਰ ਨੂੰ ਵਧਾਇਆ ਜਾਵੇਗਾ।
File photo
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਣ ਤੱਕ ਪੰਜਾਬ ਵਿਚ 140 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ 12 ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੇ ਪ੍ਰਕੋਪ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ।