
ਕੋਰੋਨਾ ਵਾਇਰਸ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਇਸ ਮਹਾਂਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਵੱਖ-ਵੱਖ ਕਦਮ ਚੁੱਕੇ
ਚੰਡੀਗੜ੍ਹ : ਕੋਰੋਨਾ ਵਾਇਰਸ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਇਸ ਮਹਾਂਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਦੇਸ਼ ਵਿਚ 14 ਅਪ੍ਰੈਲ ਤਕ 21 ਦਿਨਾਂ ਦਾ ਲਾਕਡਾਊਨ ਕੀਤਾ ਹੋਇਆ ਹੈ। ਸਰਕਾਰ ਵਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੇ ਆਦੇਸ਼ ਦਿਤੇ ਗਏ ਹਨ ਪਰ ਫਿਰ ਵੀ ਲੋਕ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਇਸ ਲਈ ਸਾਵਧਾਨੀ ਵਜੋਂ ਪਿੰਡਾਂ ਦੇ ਲੋਕਾਂ ਨੇ ਅਪਣੇ ਆਪ ਹੀ ਪਿੰਡਾਂ ਨੂੰ ਸੀਲ ਕਰ ਲਿਆ ਹੈ। ਇਸ ਦੌਰਾਨ ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਵਾਸੀਆਂ ਨੇ ਇਕ ਵੱਖਰਾ ਉਪਰਾਲਾ ਕੀਤਾ ਹੈ। ਪਿੰਡ ਵਾਸੀਆਂ ਨੇ ਨਿਯਮਾਂ ਦਾ ਉਲੰਘਣ ਕਰਨ ਵਾਲੇ ਲੋਕਾਂ 'ਤੇ ਨਜ਼ਰ ਰੱਖਣ ਲਈ ਡਰੋਨ ਦਾ ਸਹਾਰਾ ਲਿਆ ਹੈ। ਪਿੰਡ ਵਾਸੀਆਂ ਨੇ ਦਸਿਆ ਕਿ ਉਹਨਾਂ ਨੇ ਇਕ 17 ਬੰਦਿਆਂ ਦੀ ਟੀਮ ਬਣਾਈ ਹੈ ਜੋ ਕਿ ਪਿੰਡ 'ਤੇ ਨਿਗਰਾਨੀ ਰੱਖ ਰਹੀ ਹੈ ਅਤੇ ਇਸ ਨਾਲ ਲੋਕ ਜਾਗਰੂਕ ਹੋ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਪਿੰਡ ਅਤੇ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਾਥ ਮਿਲ ਰਿਹਾ ਹੈ।