
ਕੋਵਿਡ -19 ਦੀ ਮਹਾਂਮਾਰੀ ਨੂੰ ਦੇਖਦਿਆ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਚੇਤ ਕਰਦਿਆਂ ਸਰੋਤਾਂ ਦੀ ਵਰਤੋਂ ਕਰਨ ਦੀ
ਬਠਿੰਡਾ (ਸੁਖਜਿੰਦਰ ਮਾਨ) : ਕੋਵਿਡ -19 ਦੀ ਮਹਾਂਮਾਰੀ ਨੂੰ ਦੇਖਦਿਆ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਚੇਤ ਕਰਦਿਆਂ ਸਰੋਤਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
File photo
ਇਕ ਟਵੀਟ ਰਾਹੀਂ ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਮੇਰੇ ਵਲੋਂ ਏਮਜ਼ ਬਠਿੰਡਾ ਦੀ ਐਂਬੂਲੈਂਸ ਵਾਸਤੇ ਦਸੰਬਰ 2019 ਨੂੰ 21 ਲੱਖ ਗ੍ਰਾਂਟ ਦਿਤੀ ਗਈ ਸੀ ਪਰ ਹਾਲੇ ਤਕ 3 ਮਹੀਨੇ ਬੀਤਣ ਦੇ ਬਾਵਜੂਦ ਰਕਮ ਉਸ ਮੰਤਵ ਲਈ ਨਹੀਂ ਵਰਤੀ ਗਈ। ਉਨ੍ਹਾਂ ਗ੍ਰਾਂਟ ਜਾਰੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ਰਾਹੀਂ ਅਪਲੋਡ ਕੀਤਾ।