ਸਾਨੂੰ ਸਮਝਾ ਤਾਂ ਦਿਉ ਕਿ ਥਾਲੀਆਂ ਤੇ ਮੋਮਬੱਤੀਆਂ ਪਿੱਛੇ ਤਰਕ ਕੀ ਹੈ: ਸੰਧਵਾਂ
Published : Apr 10, 2020, 1:14 pm IST
Updated : Apr 10, 2020, 1:14 pm IST
SHARE ARTICLE
File Photo
File Photo

ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੇ ਮੱਦੇਨਜ਼ਰ ਰੋਜ਼ਾਨਾ ਸਪੋਕਸਮੈਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ  : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੇ ਮੱਦੇਨਜ਼ਰ ਰੋਜ਼ਾਨਾ ਸਪੋਕਸਮੈਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ ਗੱਲਬਾਤ ਕੀਤੀ। ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਉਹਨਾਂ ਦੇ ਹਲਕੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ ਆਉਣ ਤੋਂ ਬਾਅਦ ਲੋਕ ਵੀ ਸਾਵਧਾਨ ਹੋ ਗਏ ਹਨ ਅਤੇ ਉਹ ਹੁਣ ਸਮਝਦਾਰੀ ਵਰਤ ਰਹੇ ਹਨ। ਉਹਨਾਂ ਕਿਹਾ ਕਿ ਇਸ ਬਿਮਾਰੀ ਦਾ ਇਕੋ-ਇਕ ਇਲਾਜ ਹੈ ਤੇ ਉਹ ਹੈ ਸਮਾਜਕ ਦੂਰੀ ਬਣਾ ਕੇ ਰੱਖਣਾ। ਉਹਨਾਂ ਕਿਹਾ ਕਿ ਦੇਸ਼ ਵਿਚ ਹਾਲਾਤ ਬਹੁਤ ਚਿੰਤਾਜਨਕ ਹਨ,

ਉਸ ਦਾ ਕਾਰਨ ਇਹ ਹੈ ਕਿ ਸਰਕਾਰ ਇਸ ਬਿਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਥਾਲੀਆਂ ਵਜਾਉਣ ਲਈ ਕਹਿਣਾ ਜਾਂ ਮੋਮਬੱਤੀਆਂ ਜਗਾਉਣ ਲਈ ਕਹਿਣਾ, ਇਸ ਚੀਜ਼ ਪਿੱਛੇ ਕੀ ਲੌਜਿਕ ਹੈ, ਇਹ ਸਮਝ ਨਹੀਂ ਆਈ। ਪਰ ਇਸ ਪਿੱਛੇ ਕੋਈ ਲੌਜਿਕ ਤਾਂ ਜ਼ਰੂਰ ਹੈ, ਕਿਉਂਕਿ ਪੀ.ਐਮ ਨੇ ਅਜਿਹਾ ਕਰਨ ਤੋਂ ਪਹਿਲਾ ਕੁਝ ਤਾਂ ਸੋਚਿਆ ਹੋਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੇ ਖਾਤਿਆਂ ਵਿਚ 1000 ਜਾਂ 2000 ਰੁਪਏ ਪਾਉਣੇ ਚਾਹੀਦੇ ਸੀ, ਤਾਂ ਜੋ ਲੋਕ ਅਪਣਾ ਖ਼ਰਚਾ ਕਰ ਸਕਣ। ਉਹਨਾ ਕਿਹਾ ਕਿ ਸਰਕਾਰ ਨੇ ਪੀ.ਐਮ ਕੇਅਰਜ਼ ਨਾਂ ਦੀ ਸੰਸਥਾ ਬਣਾ ਲਈ, ਜਦੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਹੈ ਤਾਂ ਇਹ ਪ੍ਰਾਈਵੇਟ ਫੰਡ ਬਣਾਉਣ ਦੀ ਕੀ ਲੋੜ ਸੀ। ਲੋਕਾਂ ਨੂੰ ਇਸ ਮਹਾਂਮਾਰੀ ਵਿਚੋਂ ਭ੍ਰਿਸ਼ਟਾਚਾਰ ਦੀ ਬਦਬੂ ਆਉਣ ਲੱਗੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement