Coronavirus : ਹੁਣ ਪੰਜਾਬ ਦੇ ਲੋਕਾਂ ਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਹੋਇਆ ਲਾਜ਼ਮੀ
Published : Apr 10, 2020, 9:21 pm IST
Updated : Apr 10, 2020, 9:21 pm IST
SHARE ARTICLE
coronavirus
coronavirus

ਪੰਜਾਬ ਵਿਚ ਹੁਣ ਤੱਕ 132 ਲੋਕ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ 12 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

ਚੰਡੀਗੜ੍ਹ : ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸਰਕਾਰਾਂ ਵੱਲੋਂ ਆਏ ਦਿਨ ਨਵੇਂ-ਨਵੇਂ ਨਿਰਦੇਸ਼ ਜ਼ਾਰੀ ਕੀਤੇ ਜਾਂਦੇ ਹਨ ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਕਰੋਨਾ ਨਾਲ ਲੜਨ ਲਈ ਇਕ ਹੋਰ ਨਿਰਦੇਸ਼ ਜ਼ਾਰੀ ਕੀਤਾ ਹੈ ਜਿਸ ਅਨੁਸਾਰ ਪੰਜਾਬ ਸਰਕਾਰ ਨੇ ਸਾਰੀਆਂ ਜਨਤਕ ਥਾਵਾਂ ਤੇ ਮਾਸਕ ਪਹਿਨਣਾ ਲੋਕਾਂ ਲਈ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਵੱਲੋਂ ਇਕ ਨੋਟੀਫਕੇਸ਼ਨ ਜ਼ਾਰੀ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਕੋਈ ਦਫਤਰੀ ਜਾਂ ਕਿਸੇ ਜਰੂਰੀ ਕੰਮ ਲਈ ਘਰੋਂ ਬਾਹਰ ਜਾਣਾ ਹੈ।

Coronavirus covid 19 india update on 8th april Coronavirus 

ਤਾਂ ਉਸ ਲਈ ਕੱਪੜੇ ਜਾਂ ਤਿੰਨ ਲੇਅਰਾਂ ਵਾਲਾ ਮਾਸਕ ਪਹਿਨਣਾਂ ਜਰੂਰੀ ਹੈ। ਜਿਸ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਆਪਣੇ ਅਧਿਕਾਰਾਂ ਤਹਿਤ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਮਿਤੀ 5.3.2020 ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ।

Gujarat 4 years old girl to donate her piggi banks money to fight with coronaviruscoronavirus

ਜੋ ਵਿਅਕਤੀ ਹਸਪਤਾਲਾਂ ਅਤੇ ਹੋਰ ਦਫ਼ਤਰਾਂ, ਉਦਯੋਗਾਂ ਜਾਂ ਹੋਰ ਥਾਵਾਂ ‘ਤੇ ਕੰਮ ਕਰਦੇ ਹਨ, ਤੋਂ ਇਲਾਵਾ ਆਪਣੇ ਸਾਧਨ ‘ਤੇ ਸਫਰ ਕਰਦੇ ਹੋਏ ਵੀ ਮਾਸਕ ਨੂੰ ਪਹਿਨਣਗੇ। ਇਸ ਤਹਿਤ ਸੂਤੀ ਕਪੜੇ ਦੇ ਬਣੇ ਮਾਸਕ ਅਤੇ ਜੇਕਰ ਕਿਸੇ ਹਾਲਤ ਵਿਚ ਮਾਸਕ ਉਪਲਬੱਧ ਨਹੀਂ ਹੁੰਦਾ ਤਾਂ ਰੁਮਾਲ ਜਾਂ ਸਕਾਫ ਆਦਿ ਨਾਲ ਮੂੰਹ ਢੱਕਣ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਇਨ੍ਹਾਂ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ।

Coronavirus positive case covid 19 death toll lockdown modi candle appealCoronavirus 

ਉਹਨਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹਾਲੇ ਤੱਕ ਇਸ ਦੀ ਕੋਈ ਦਵਾਈ ਤਿਆਰ ਨਹੀਂ ਹੋਈ ਇਸ ਲਈ ਘਰਾਂ ਵਿਚ ਰਹਿ ਕੇ ਹੀ ਇਸ ਖਤਰਨਾਕ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਦੱਸ ਦੱਈਏ ਪੰਜਾਬ ਵਿਚ ਹੁਣ ਤੱਕ 132 ਲੋਕ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ 12 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

Coronavirus Covid-19 sanitizer mask Coronavirus Covid-19 sanitizer mask

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement