ਪੰਜਾਬ ਸਰਕਾਰ ਕੋਰੋਨਾ ਨਾਲ ਨਜਿੱਠਣ ਲਈ ਦ੍ਰਿੜ : ਜਾਖੜ
Published : Apr 10, 2020, 8:53 am IST
Updated : Apr 10, 2020, 8:53 am IST
SHARE ARTICLE
File Photo
File Photo

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਕਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ

ਚੰਡੀਗੜ੍ਹ  (ਨੀਲ ਭਲਿੰਦਰ ਸਿੰਘ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਕਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਇਸ ਮੁਸ਼ਕਲ ਦੌਰ ਵਿਚ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ ਇਸ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਅੱਜ ਇਥੋਂ ਜਾਰੀ ਬਿਆਨ ਵਿਚ ਸ਼੍ਰੀ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਭੋਜਨ ਮੁਹਈਆ ਕਰਵਾਉਣ ਤੋਂ ਇਲਾਵਾ ਵੱਖ ਵੱਖ ਵਰਗਾਂ ਦੇ ਲੋਕਾਂ ਲਈ ਵੀ ਕਈ ਛੋਟਾਂ ਦਾ ਐਲਾਣ ਕੀਤਾ ਗਿਆ ਹੈ। ਇਸੇ ਤਰ੍ਹਾਂ ਕਣਕ ਦੀ ਸੁਚਾਰੂ ਖ਼ਰੀਦ ਲਈ ਵੀ ਸੂਬਾ ਸਰਕਾਰ ਵਿਊਂਤਬੰਦੀ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਦੌਰ ਵਿਚ ਇੱਕਲੇ ਨਹੀਂ ਹਨ ਸਗੋਂ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ 10 ਲੱਖ ਪਰਵਾਰਾਂ ਨੂੰ ਇਸ ਔਖੀ ਘੜੀ ਵਿਚ ਰਾਸ਼ਨ ਮੁਹਈਆ ਕਰਵਾ ਰਹੀ ਹੈ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਲਾਕਡਾਊਨ ਕਾਰਨ ਸੂਬਿਆਂ ਦੀ ਆਰਿਥਕਤਾ ਤੇ ਮਾੜਾ ਅਸਰ ਪਿਆ ਹੈ ਇਸ ਲਈ ਇਸ ਮੌਕੇ ਕੇਂਦਰ ਸਰਕਾਰ ਨੂੰ ਤੁਰਤ ਰਾਜਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਦਾ ਜੀਐਸਟੀ ਬਕਾਇਆ ਦੇਣ ਦੇ ਨਾਲ ਨਾਲ ਹੋਰ ਵਿੱਤੀ ਮਦਦ ਵੀ ਮੁਹਈਆ ਕਰਵਾਈ ਜਾਵੇ ਤਾਂ ਜੋ ਲੋੜਵੰਦ ਲੋਕਾਂ ਤਕ ਮਦਦ ਪਹੁੰਚਾਈ ਜਾ ਸਕੇ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement