
ਪੰਜਾਬ ਵਿਚ ਵੀ 132 ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 12 ਲੋਕਾਂ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਚੰਡੀਗੜ੍ਹ : ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲ਼ੋਂ ਦੇਸ਼ ਵਿਚ 21 ਦਿਨ ਦਾ ਲੋਕਡਾਊਨ ਲਗਾਇਆ ਗਿਆ ਹੈ ਜਿਸ ਵਿਚ ਹੁਣ ਪੰਜ ਦਿਨ ਬਾਕੀ ਰਹਿ ਗਏ ਹਨ ਪਰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਦੇ ਵੱਲੋਂ ਇਹ ਸੰਕੇਤ ਦਿੱਤੇ ਗਏ ਹਨ ਕਿ ਪੰਜਾਬ ਵਿਚੋਂ ਹਾਲੇ ਲੌਕਡਾਊਨ ਹਟਾਇਆ ਨਹੀਂ ਜਾਵੇਗਾ। ਕਰਫਿਊ ਦੇ ਵਿਚ ਸਿਰਫ ਕਿਸਾਨਾਂ ਨੂੰ ਹੀ ਰਾਹਤ ਦਿੱਤੀ ਜਾਵੇਗੀ।
lockdown
ਇਸ ਵਿਚ ਫਸਲਾਂ ਨੂੰ ਮੰਡੀਆਂ ਤੱਕ ਲਿਆਉਣ ਦੇ ਲਈ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਦੇ ਨਾਲ ਇਹ ਵੀ ਕਿਹਾ ਕਿ 31 ਮਈ ਤੱਕ ਸਾਰੀ ਫਸਲ ਮੰਡੀ ਵਿਚੋਂ ਚੁੱਕੀ ਜਾਵੇਗੀ। ਦੱਸ ਦੱਈਏ ਕਿ ਪੰਜਾਬ ਵਿਚ ਹਾਲੇ ਕਰੋਨਾ ਵਾਇਰਸ 2 ਸਟੇਜ ਤੇ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜੁਲਾਈ ਅਗਸਤ ਤੱਕ ਕਰੋਨਾ ਪੀਕ ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਅਕਤੂਬਰ ਤੱਕ ਜਾ ਕੇ ਸਥਿਤੀ ਸਾਫ ਹੋਵੇਗੀ। ਕਿਉਕਿ ਪੰਜਾਬ ਵਿਚ 651 ਜ਼ਮਾਤੀ ਵੀ ਆਏ ਹਨ।
punjab coronavirus
ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਆਬਾਦੀ 87 ਪ੍ਰਤੀਸ਼ਤ ਕੋਰੋਨਾ ਨਾਲ ਪ੍ਰਭਾਵਿਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਨਾਲ ਮਿਲ ਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸੇ ਨਾਲ ਉਨ੍ਹਾਂ ਕਿਹਾ ਕਿ ਭਾਵੇਂ ਹਾਲੇ ਪੰਜਾਬ ਵਿਚ ਟੈਸਟਿੰਗ ਘੱਟ ਹੋ ਰਹੀ ਹੈ ਪਰ ਸਾਨੂੰ ਉਮੀਦ ਹੈ ਕਿ ਜਲਦ ਹੀ ਇਸ ਦੀ ਰਫਤਾਰ ਨੂੰ ਵਧਾਇਆ ਜਾਵੇਗਾ।
Lockdown
ਇਸ ਤੋਂ ਇਲਾਵਾ ਕੋਰੋਨਾ ਦੇ ਕਾਰਨ ਲਗਾਏ ਲੌਕਡਾਊਨ ਨੇ ਡਰੱਗ ਦੀ ਸਪਲਾਈ ਤੋੜ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਪੰਜਾਬ 'ਚ ਕਮਿਊਨਿਟੀ ਟਰਾਂਸਮਿਸ਼ਨ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਵੀ 132 ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 12 ਲੋਕਾਂ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।