ਪੰਜਾਬ ਵਿਚ ਹਾਲੇ ਨਹੀਂ ਖ਼ਤਮ ਹੋਵੇਗਾ ਲੌਕਡਾਊਨ, ਸਰਕਾਰ ਨੇ ਵਧਾਈ ਲੌਕਡਾਊਨ ਦੀ ਮਿਆਦ
Published : Apr 10, 2020, 5:27 pm IST
Updated : Apr 14, 2020, 7:47 am IST
SHARE ARTICLE
Photo
Photo

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਸੂਬੇ ਵਿਚ ਲੌਕਡਾਊਨ/ਕਰਫਿਊ ਨੂੰ 1 ਮਈ 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਸੂਬੇ ਵਿਚ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਲੌਕਡਾਊਨ/ਕਰਫਿਊ ਨੂੰ 1 ਮਈ 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦਿੱਤੀ ਹੈ।

lockdownPhoto

ਦੱਸ ਦਈਏ  ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਭਾਰਤ ਸਰਕਾਰ ਨੇ ਦੇਸ਼ ਭਰ ਵਿਚ 14 ਅਪ੍ਰੈਲ ਤੱਕ 21 ਦਿਨਾਂ ਦਾ ਲੌਕਡਾਊਨ ਲਾਗੂ ਕੀਤਾ ਸੀ। ਅੱਜ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਹ ਸੰਕੇਤ ਦਿੱਤੇ ਗਏ ਸਨ ਕਿ ਪੰਜਾਬ ਵਿਚੋਂ ਹਾਲੇ ਲੌਕਡਾਊਨ ਹਟਾਇਆ ਨਹੀਂ ਜਾਵੇਗਾ ਅਤੇ ਇਸ ਵਿਚ ਸਿਰਫ਼ ਕਿਸਾਨਾਂ ਨੂੰ ਹੀ ਰਾਹਤ ਦਿੱਤੀ ਜਾਵੇਗੀ। ਇਹ ਰਾਹਤ ਫਸਲਾਂ ਨੂੰ ਮੰਡੀਆਂ ਤੱਕ ਲਿਆਉਣ ਲਈ ਦਿੱਤੀ ਜਾਵੇਗੀ।

PhotoPhoto

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ 31 ਮਈ ਤੱਕ ਸਾਰੀ ਫਸਲ ਮੰਡੀ ਵਿਚੋਂ ਚੁੱਕੀ ਜਾਵੇਗੀ। ਦੱਸ ਦਈਏ ਕਿ ਪੰਜਾਬ ਵਿਚ ਹਾਲੇ ਕਰੋਨਾ ਵਾਇਰਸ ਦੂਜੀ ਸਟੇਜ ‘ਤੇ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜੁਲਾਈ ਅਗਸਤ ਤੱਕ ਕਰੋਨਾ ਪੀਕ ‘ਤੇ ਹੋਵੇਗਾ। ਉਹਨਾਂ ਦੱਸਿਆ ਕਿ ਅਕਤੂਬਰ ਤੱਕ ਜਾ ਕੇ ਸਥਿਤੀ ਕਾਬੂ ਹੋਵੇਗੀ।

PhotoPhoto

ਮੁੱਖ ਮੰਤਰੀ ਕੈਪਟਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਬਾਦੀ 87 ਪ੍ਰਤੀਸ਼ਤ ਕੋਰੋਨਾ ਨਾਲ ਪ੍ਰਭਾਵਿਤ ਹੋਵੇਗੀ। ਉਹਨਾਂ ਨੇ ਕਿਹਾ ਕਿ ਕੇਂਦਰ ਦੇ ਨਾਲ ਮਿਲ ਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸੇ ਨਾਲ ਉਨ੍ਹਾਂ ਕਿਹਾ ਕਿ ਭਾਵੇਂ ਹਾਲੇ ਪੰਜਾਬ ਵਿਚ ਟੈਸਟਿੰਗ ਘੱਟ ਹੋ ਰਹੀ ਹੈ ਪਰ ਸਾਨੂੰ ਉਮੀਦ ਹੈ ਕਿ ਜਲਦ ਹੀ ਇਸ ਦੀ ਰਫਤ਼ਰ ਨੂੰ ਵਧਾਇਆ ਜਾਵੇਗਾ।

PhotoPhoto

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਣ ਤੱਕ ਪੰਜਾਬ ਵਿਚ 140 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ  ਹਨ ਅਤੇ 12 ਲੋਕਾਂ  ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੇ ਪ੍ਰਕੋਪ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement