ਚਾਰ ਸੂਬਿਆਂ ਦੇ ਮੰਤਰੀਆਂ ਨੇ ਕੋਵਿਡ-19 ਨੂੰ ਰੋਕਣ ਲਈ ਅਪਣੇ ਤਜਰਬੇ ਕੀਤੇ ਸਾਂਝੇ
Published : Apr 10, 2020, 8:13 am IST
Updated : Apr 10, 2020, 8:13 am IST
SHARE ARTICLE
File Photo
File Photo

ਟਰੇਸਿੰਗ ਅਤੇ ਟੈਸਟਿੰਗ ਨੂੰ ਵਧਾਉਣ ਦੀ ਜ਼ਰੂਰਤ 'ਤੇ ਪ੍ਰਗਟਾਈ ਸਹਿਮਤੀ,   ਪੰਜਾਬ ਵਿਚ ਪੀਪੀਈ ਕਿੱਟਾਂ ਦੇ ਵੱਡੇ ਪੱਧਰ 'ਤੇ ਨਿਰਮਾਣ ਲਈ ਤਿਆਰੀ ਸ਼ੁਰੂ : ਸਿਹਤ ਮੰਤਰੀ

ਚੰਡੀਗੜ੍ਹ  (ਸ.ਸ.ਸ) : ਪੰਜਾਬ, ਰਾਜਸਥਾਨ, ਛੱਤੀਸਗੂੜ੍ਹ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਉ ਕਾਨਫ਼ਰੰਸ ਜ਼ਰੀਏ ਕੋਵਿਡ -19 ਦੇ ਪ੍ਰਸਾਰ ਨੂੰ ਰੋਕਣ ਲਈ ਅਪਣੇ ਸੂਬਿਆਂ ਵਿਚ ਅਪਣਾਏ ਗਏ ਉਤਮ ਅਭਿਆਸਾਂ ਨੂੰ ਸਾਂਝਾ ਕੀਤਾ। ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਅਪਣੀ ਰਣਨੀਤੀ ਸਾਹਮਣੇ ਰੱਖੀ ਅਤੇ ਕੋਵਿਡ ਦੇ ਮਾਮਲਿਆਂ ਵਿਚ ਵਾਧੇ ਨੂੰ ਦੇਖਦਿਆਂ ਟਰੇਸਿੰਗ ਅਤੇ ਟੈਸਟਿੰਗ ਨੂੰ ਵਧਾਉਣ ਦੀ ਲੋੜ 'ਤੇ ਸਹਿਮਤੀ ਪ੍ਰਗਟਾਈ।

ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹੋਰਨਾਂ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਨੇ ਲੋੜੀਂਦੀਆਂ ਮਸ਼ੀਨਾਂ ਦੀ ਖ਼ਰੀਦ ਨਾਲ ਟੈਸਟਿੰਗ ਸਮਰੱਥਾ ਨੂੰ ਦਸ ਗੁਣਾ ਵਧਾ ਦਿਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਕਰਨ ਦੇ ਉਦੇਸ਼ ਨਾਲ ਰੈਪਿਡ ਟੈਸਟਿੰਗ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨੂੰ ਅੱਗੇ ਵਧਾਉਂਦਿਆਂ ਪੰਜਾਬ ਮੰਤਰੀ ਮੰਡਲ ਵਲੋਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ (ਆਰ.ਟੀ.ਕੇ.) ਖ਼ਰੀਦਣ ਦੀ ਮੰਨਜੂਰੀ ਮਿਲਣ ਉਪਰੰਤ ਆਈ.ਸੀ.ਐੱਮ.ਆਰ. ਨੂੰ 1 ਲੱਖ ਕਿੱਟਾਂ ਦਾ ਆਰਡਰ ਦੇ ਦਿਤਾ ਹੈ।

ਇਸ ਤੋਂ ਇਲਾਵਾ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਵਧਾ ਦਿਤੀ ਗਈ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਤੋਂ ਜੀ.ਐੱਮ.ਸੀ. ਫ਼ਰੀਦਕੋਟ, ਡੀ.ਐੱਮ.ਸੀ ਅਤੇ ਸੀ.ਐੱਮ.ਸੀ. ਲੁਧਿਆਣਾ ਵਿਖੇ ਟੈਸਟਿੰਗ ਲਈ ਮਨਜ਼ੂਰੀ ਮੰਗੀ ਗਈ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ਦਸਿਆ ਕਿ ਲੁਧਿਆਣਾ ਵਿਖੇ ਪੀਪੀਈ ਕਿੱਟਾਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਇਕ ਵਾਰ ਚਾਲੂ ਹੋਣ ਨਾਲ ਨਾ ਸਿਰਫ ਪੰਜਾਬ ਅਪਣੀ ਲੋੜ ਨੂੰ ਪੂਰਾ ਕਰ ਸਕੇਗਾ ਬਲਕਿ ਹੋਰ ਸੂਬਿਆਂ ਨੂੰ ਸਪਲਾਈ ਕਰਨ ਲਈ ਵੀ ਲੋੜੀਂਦੀਆਂ ਕਿੱਟਾਂ ਬਣਾ ਲਵੇਗਾ। ਵੀਡੀਉ ਕਾਨਫ਼ਰੰਸ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੀ ਮਨੀਸ਼ ਤਿਵਾੜੀ, ਸ਼੍ਰੀ ਸ਼ਸ਼ੀ ਥਰੂਰ (ਦੋਵੇਂ ਮੈਂਬਰ ਪਾਰਲੀਮੈਂਟ) ਅਤੇ ਪਦਮ ਭੂਸ਼ਣ ਸ਼੍ਰੀ ਸਾਮ ਪਿਤਰੋਦਾ ਨੇ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement