CM ਵੱਲੋਂ ਆੜ੍ਹਤੀਆਂ ਨੂੰ ਭਰੋਸਾ,”ਜਦੋਂ ਤੱਕ ਮੈਂ ਇੱਥੇ ਹਾਂ, ਤੁਸੀਂ ਵਿਵਸਥਾ ਦਾ ਹਿੱਸਾ ਰਹੋਗੇ।“
Published : Apr 10, 2021, 4:54 pm IST
Updated : Apr 10, 2021, 4:54 pm IST
SHARE ARTICLE
Captain Amarinder Singh Meeting
Captain Amarinder Singh Meeting

ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ,”ਸਿੱਧੀ ਅਦਾਇਗੀ ਦੇ ਮੁੱਦੇ ਉਤੇ ਅਸੀਂ ਸਖ਼ਤ ਲੜਾਈ ਲੜੀ ਪਰ ਕੇਂਦਰ ਨੇ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦਿੱਤੀ”

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐਫ.ਸੀ.ਆਈ. ਤੋਂ ਅਦਾਇਗੀ ਹੋਣ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਸਮੇਤ ਕਈ ਹੋਰ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।

Captain Amarinder SinghCaptain Amarinder Singh

ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਖਰੀਦ ਸਬੰਧੀ ਸਾਫ਼ਟਵੇਅਰ ਵਿਚ ਸੋਧ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਸ਼ਮੂਲੀਅਤ ਸੋਧੇ ਰੂਪ ਵਿਚ ਹੀ ਸਹੀ, ਬਣੀ ਜ਼ਰੂਰ ਰਹੇਗੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਵਿਚ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਅਦਾਇਗੀ ਮਿਲ ਜਾਵੇਗੀ।  

wheatWheat procurement

ਪੰਜਾਬ ਦੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਪੱਸ਼ਟ ਵਚਨਬੱਧਤਾ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਬਾਹਰ ਰੱਖਣ ਬਾਰੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਉਹ ਖਰੀਦ ਪ੍ਰਕਿਰਿਆ ਨਾਲ ਹਮੇਸ਼ਾ ਜੁੜੇ ਰਹਿਣਗੇ। ਉਨ੍ਹਾਂ ਕਿਹਾ,”ਜਦੋਂ ਤੱਕ ਮੈਂ ਇੱਥੇ ਹਾਂ, ਤੁਸੀਂ ਵਿਵਸਥਾ ਦਾ ਹਿੱਸਾ ਬਣੇ ਰਹੋਗੇ ਅਤੇ ਤੁਹਾਡੀ ਭੂਮਿਕਾ ਹਮੇਸ਼ਾ ਕਾਇਮ ਰਹੇਗੀ।“ ਉਨ੍ਹਾਂ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਏ.ਪੀ.ਐਮ.ਸੀ. ਐਕਟ ਤਹਿਤ ਆੜ੍ਹਤੀਆ ਕਮਿਸ਼ਨ ਅਤੇ ਹੋਰ ਲਾਗਤਾਂ ਜਾਰੀ ਰਹਿਣਗੀਆਂ।

Wheat Wheat procurement

ਭਾਰਤ ਸਰਕਾਰ ਵੱਲੋਂ ਸਿੱਧੀ ਅਦਾਇਗੀ ਦੀ ਪ੍ਰਣਾਲੀ ਨੂੰ ਮੁਲਤਵੀ ਕਰਨ ਲਈ ਸੂਬਾ ਸਰਕਾਰ ਦੀ ਅਪੀਲ ਨੂੰ ਮੰਨਣ ਤੋਂ ਇਨਕਾਰ ਕਰ ਦੇਣ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਇਸ ਮੁੱਦੇ ਉਤੇ ਅਸੀਂ ਕੇਂਦਰ ਨਾਲ ਸਖ਼ਤ ਲੜਾਈ ਲੜੀ ਪਰ ਉਹ ਅੜੇ ਰਹੇ ਅਤੇ ਇੱਥੋਂ ਤੱਕ ਕਿ ਸਿੱਧੀ ਅਦਾਇਗੀ ਦੀ ਪ੍ਰਣਾਲੀ ਨੂੰ ਲਾਗੂ ਨਾ ਕਰਨ ਦੀ ਸੂਰਤ ਵਿਚ ਪੰਜਾਬ ਤੋਂ ਖਰੀਦ ਨਾ ਕਰਨ ਦੀ ਧਮਕੀ ਦੇਣ ਤੱਕ ਗਏ।“

FCIFCI

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਕਿਉਂ ਜੋ ਕੁਝ ਆੜ੍ਹਤੀਆਂ ਵੱਲੋਂ ਵੇਰਵੇ ਅਪਲੋਡ ਨਾ ਕਰਨ ਕਰਕੇ ਐਫ.ਸੀ.ਆਈ. ਨੇ ਇਹ ਰਾਸ਼ੀ ਰੋਕੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆੜ੍ਹਤੀਆਂ ਨੂੰ ਉਸ ਵੇਲੇ ਸ਼ਾਇਦ ਅਜਿਹੇ ਲੋਕਾਂ ਨੇ ਰੋਕ ਦਿੱਤਾ ਹੋਵੇ, ਜੋ ਸਿਆਸਤ ਖੇਡਣਾ ਚਾਹੁੰਦੇ ਹੋਣ। ਉਨ੍ਹਾਂ ਕਿਹਾ ਕਿ ਭਾਵੇਂ ਕਿ ਐਫ.ਸੀ.ਆਈ. ਪਾਸੋਂ ਇਹ ਰਾਸ਼ੀ ਅਜੇ ਆਉਣੀ ਹੈ ਪਰ ਉਨ੍ਹਾਂ ਦੀ ਸਰਕਾਰ ਇਸ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਐਫ.ਸੀ.ਆਈ. ਵੱਲੋਂ ਕੀਤੀ ਲੇਬਰ ਦੀ ਅਦਾਇਗੀ ਵਿਚ 30 ਫੀਸਦੀ ਦੀ ਕਟੌਤੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ।

Captain Amrinder singhCaptain Amrinder singh

ਕੈਪਟਨ ਅਮਰਿੰਦਰ ਸਿੰਘ ਨੇ ਫੈਡਰੇਸ਼ਨ ਆਫ਼  ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਸੰਭਾਵੀ ਹੜਤਾਲ ਵਾਪਸ ਲੈਣ ਸਬੰਧੀ ਕੀਤੀ ਗਈ ਅਪੀਲ ਨੂੰ ਮੰਨਣ ਅਤੇ ਅਨਾਜ ਦੀ ਚੁਕਾਈ ਕਰਨ ਲਈ ਧੰਨਵਾਦ ਕੀਤਾ, ਨਹੀਂ ਤਾਂ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈਣਾ ਸੀ।ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕਰਦੇ ਹੋਏ ਤੁਰੰਤ ਹੀ ਖ਼ਰੀਦ ਸ਼ੁਰੂ ਕਰਨ ਅਤੇ ਕੋਵਿਡ ਸਬੰਧੀ ਨਿਯਮਾਂ ਦਾ ਪਾਲਣਾ ਕਰਨ ਲਈ ਕਿਹਾ।ਮੌਜੂਦਾ ਵਰ੍ਹੇ ਕੋਵਿਡ-19 ਦੇ ਦੂਜੇ ਦੌਰ ਕਾਰਨ ਸਰਕਾਰ ਨੂੰ ਪਹਿਲਾਂ ਨਿਰਧਾਰਿਤ 1 ਅਪ੍ਰੈਲ ਦੀ ਥਾਂ `ਤੇ ਖ਼ਰੀਦ ਪ੍ਰਕਿਰਿਆ 10 ਅਪ੍ਰੈਲ ਤੱਕ ਮੁਲਤਵੀ ਕਰਨੀ ਪਈ ਸੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਰ੍ਹੇ ਵੀ ਬੀਤੇ ਵਰ੍ਹੇ ਵਾਂਗ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਕੋਵਿਡ ਮਹਾਂਮਾਰੀ ਦੀ ਸਥਿਤੀ ਨੂੰ ਵੇਖਦੇ ਹੋਏ ਮੰਡੀਆਂ ਵਿੱਚ ਭੀੜ ਘਟਾਈ ਜਾ ਸਕੇ।ਉਨ੍ਹਾਂ ਯਕੀਨੀ ਦਵਾਇਆ ਕਿ ਕਿਸਾਨਾਂ ਨੂੰ ਪਾਸ ਜ਼ਿਲ੍ਹਾ ਪੱਧਰ ਉੱਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰੇ ਪਿੱਛੋਂ ਜਾਰੀ ਕੀਤੇ ਜਾਣਗੇ ਕਿਉਂਕਿ ਆੜ੍ਹਤੀਆਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਕਿਹੜੇ ਕਿਸਾਨ ਨੇ ਆਪਣੀ ਫ਼ਸਲ ਦੀ ਵਾਢੀ ਕਰ ਲਈ ਹੈ ਅਤੇ ਉਹ ਮੰਡੀ ਵਿੱਚ ਆਉਣ ਲਈ ਤਿਆਰ ਹੈ।

Modi Govt Reduces ESI Contribution Rate From 6.5 To 4 Per CentPM Modi

ਆੜ੍ਹਤੀਆਂ ਦੇ ਦੁੱਖ-ਦਰਦ ਨੂੰ ਸਾਂਝਾ ਕਰਦੇ ਹੋਏ, ਜਿਸ ਬਾਰੇ ਉਨ੍ਹਾਂ ਕਿਹਾ ਕਿ ਉਹ ਦਿਲ ਦੀਆਂ ਡੂੰਘਾਈਆਂ ਤੋਂ ਇਸਨੂੰ ਮਹਿਸੂਸ ਕਰਦੇ ਹਨ, ਮੁੱਖ ਮੰਤਰੀ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਕੇਂਦਰ ਸਰਕਾਰ ਉਨ੍ਹਾਂ (ਆੜ੍ਹਤੀਆਂ) ਅਤੇ ਕਿਸਾਨਾਂ ਨਾਲ ਅਜਿਹਾ ਭੈੜਾ ਸਲੂਕ ਕਿਉਂ ਕਰ ਰਹੀ ਹੈ। ਉਨ੍ਹਾਂ ਯਾਦ ਕਰਦੇ ਹੋਏ ਕਿਹਾ ਕਿ ਆੜ੍ਹਤੀਆ ਪ੍ਰਣਾਲੀ ਉਦੋਂ ਵੀ ਚਲਦੀ ਸੀ ਜਦੋਂ ਉਹ ਛੋਟੇ ਸਨ ਅਤੇ ਆਪਣੇ ਦਾਦਾ ਜੀ ਦੇ ਨਾਲ ਮੰਡੀਆਂ ਵਿੱਚ ਜਾਂਦੇ ਸਨ।ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਭਾਰਤ ਸਰਕਾਰ ਇਸ ਪ੍ਰਣਾਲੀ ਨੂੰ ਬਰਬਾਦ ਕਰਨ `ਤੇ ਕਿਉਂ ਤੁਲੀ ਹੋਈ ਹੈ ਕਿਉਂਕਿ ਆੜ੍ਹਤੀਏ ਕੋਈ ਵਿਚੋਲਗਿਰੀ ਨਹੀਂ ਕਰਦੇ ਸਗੋਂ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਨਿੱਜੀ ਖੇਤਰ ਦਾ ਕੰਮਕਾਜ ਮੌਜੂਦਾ ਪ੍ਰਣਾਲੀ ਦੇ ਨਾਲ ਚੱਲ ਸਕਦਾ ਹੈ, ਇਸ ਲਈ ਮੌਜੂਦਾ ਪ੍ਰਣਾਲੀ ਨੂੰ ਬਦਲੇ ਜਾਣ ਦੀ ਕੋਈ ਲੋੜ ਨਹੀਂ ਹੈ।

Captain Amrinder singhCaptain Amrinder singh

ਕਿਸਾਨਾਂ ਦੀ ਆਮਦਨੀ ਵਿੱਚ 72 ਫੀਸਦੀ ਵਾਧੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਦਾ ਸਿਹਰਾ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਰਲ ਮਿਲ ਕੇ ਕੀਤੇ ਜਾਂਦੇ ਸੁਹਿਰਦ ਯਤਨਾਂ ਸਿਰ ਬੰਨ੍ਹਿਆ। ਉਨ੍ਹਾਂ ਅੱਗੇ ਕਿਹਾ, ``ਹਰੀ ਕ੍ਰਾਂਤੀ ਲਿਆਉਣ ਵਿੱਚ ਅਤੇ ਭਾਰਤ ਦੇ ਅਨਾਜ ਭੰਡਾਰਾਂ ਨੂੰ ਨੱਕੋ-ਨੱਕ ਭਰਨ ਵਿੱਚ ਤੁਹਾਡੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।`` ਉਨ੍ਹਾਂ ਹੋਰ ਦੱਸਿਆ ਕਿ ਉਹ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਚੁੱਕੇ ਜਾ ਰਹੇ ਕਦਮਾਂ ਨਾਲ ਬਿਲਕੁਲ ਵੀ ਸਹਿਮਤ ਨਹੀਂ ਹਨ ਅਤੇ ਉਨ੍ਹਾਂ ਇਹ ਭਰੋਸਾ ਦਿੱਤਾ ਕਿ ਆੜ੍ਹਤੀਆਂ ਦੇ ਸਾਰੇ ਖ਼ਦਸ਼ੇ ਦੂਰ ਕੀਤੇ ਜਾਣਗੇ ਅਤੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।

ਹੜਤਾਲ ਵਾਪਸ ਲੈਣ ਨੂੰ ਸੂਬੇ ਅਤੇ ਇਸਦੇ ਕਿਸਾਨਾਂ ਦੇ ਹਿੱਤ ਵਿੱਚ ਦੱਸਦੇ ਹੋਏ, ਵਿਜੈ ਕਾਲੜਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਨਾਲ ਲੜਾਈ ਵਿੱਚ ਆੜ੍ਹਤੀਆਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ।ਵਿਜੈ ਕਾਲੜਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ, ਕਿਸਾਨ ਅੰਦੋਲਨ ਖੜ੍ਹਾ ਕਰਨ ਲਈ ਪੰਜਾਬ ਨੂੰ ਸਜ਼ਾ ਦੇਣ ਉੱਤੇ ਤੁਲੀ ਹੋਈ ਹੈ।ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਆੜ੍ਹਤੀਏ ਤਾਂ ਬੱਸ ਆਪਣੀਆਂ ਵਪਾਰਕ ਗਤੀਵਿਧੀਆਂ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਚਾਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement