ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ
Published : Apr 10, 2021, 6:50 pm IST
Updated : Apr 10, 2021, 6:50 pm IST
SHARE ARTICLE
 Sri Guru Gobind Singh Skill Institute started at Sri Chamkaur Sahib
Sri Guru Gobind Singh Skill Institute started at Sri Chamkaur Sahib

97 ਕਰੋੜ ਰੁਪਏ ਦੀ ਲਾਗਤ ਨਾਲ 42 ਏਕੜ ਰਕਬੇ ਵਿੱਚ ਕੀਤੀ ਜਾਵੇਗੀ ਪਹਿਲੇ ਪੜਾਅ ਦੀ ਉਸਾਰੀ

ਚੰਡੀਗੜ੍ਹ: ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ  ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਦਾ ਕਾਰਜ ਧਾਰਮਿਕ ਅਰਦਾਸ ਤੋਂ ਬਾਅਦ ਕੱਲ ਸ਼ੁਰੂ ਹੋ ਗਿਆ ਹੈ। 

Captain Amarinder SinghCaptain Amarinder Singh

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇਹ ਆਲਮੀ ਦਰਜੇ ਦੀ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਵੱਲ ਪਹਿਲਾ ਕਦਮ ਹੈ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨਾਂ ਨੂੰ ਉਦਯੋਗ ਦੀਆਂ ਮੰਗਾਂ ਅਨੁਸਾਰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਮਦਦ ਮਿਲੇਗੀ।ਉਨਾਂ ਅੱਗੇ ਕਿਹਾ ਕਿ ਸਕਿੱਲ ਇੰਸਟੀਚਿਊਟ ਦੇ ਪਹਿਲੇ ਪੜਾਅ ਦੇ ਉਸਾਰੀ ਕਾਰਜਾਂ ਦੀ ਕੁਲ ਲਾਗਤ 97 ਕਰੋੜ ਰੁਪਏ ਹੈ ਜੋ ਅਲਾਟ ਹੋ ਗਏ ਹਨ। ਸ੍ਰੀ ਚੰਨੀ ਨੇ ਕਿਹਾ ਕਿ ਇਹ ਫੰਡ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵੱਲੋਂ ਤਕਨੀਕੀ ਸਿੱਖਿਆ ਵਿਭਾਗ ਦੀ ਦੇਖ-ਰੇਖ ਹੇਠ ਮੁਹੱਈਆ ਕਰਵਾਏ ਜਾਣਗੇ। ਉਨਾਂ ਕਿਹਾ ਕਿ ਇਹ ਕੰਮ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੁਆਰਾ ਚਲਾਇਆ ਜਾ ਰਿਹਾ ਹੈ ਅਤੇ ਪਹਿਲੇ ਪੜਾਅ ਦੀ ਉਸਾਰੀ 42 ਏਕੜ ਰਕਬੇ ਵਿੱਚ ਕੀਤੀ ਜਾਵੇਗੀ। 

gurudwara chamkaur Sahibgurudwara chamkaur Sahib

ਸ੍ਰੀ ਚੰਨੀ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਇਹ ਸਕਿੱਲ ਇੰਸਟੀਚਿਊਟ,  ਜਿਸ ਨੂੰ ਆਲਮੀ ਦਰਜੇ ਦੀ ਸਕਿੱਲ ਯੂਨੀਵਰਸਿਟੀ ਵਜੋਂ ਵਿਕਸਿਤ ਕੀਤਾ ਜਾਵੇਗਾ, ਦੇ ਬਣਨ ਨਾਲ ਇਸ ਖੇਤਰ ਦੇ ਨੌਜਵਾਨਾਂ ਖ਼ਾਸਕਰ  ਇਤਿਹਾਸਕ ਕਸਬੇ ਸ੍ਰੀ ਚਮਕੌਰ ਸਾਹਿਬ ਦੇ ਰਹਿਣ ਵਾਲਿਆਂ ਲਈ ਵਧੇਰੇ ਮੌਕੇ ਪੈਦਾ ਹੋਣਗੇ ਜਿਸ ਨਾਲ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖ਼ਾਰਨ ਅਤੇ ਸੂਚਨਾ ਤਕਨਾਲੋਜੀ ਅਧਾਰਤ ਇਸ ਮਾਹੌਲ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਹਾਸਲ ਹੋਣਗੇ।

ਪ੍ਰਾਜੈਕਟ ਇੰਚਾਰਜ ਸਬ ਡਵੀਜ਼ਨਲ ਅਧਿਕਾਰੀ ਰਾਜੀਵ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਕੁੱਲ 4.23 ਲੱਖ ਵਰਗ ਫੁੱਟ ਖੇਤਰ ਕਵਰ ਕੀਤਾ ਜਾਵੇਗਾ ਅਤੇ ਇਸ ਵਿੱਚ ਵਖ ਵੱਖ ਬਲਾਕ ਜਿਵੇਂ ਅਕਾਦਮਿਕ, ਇੰਜੀਨੀਅਰਿੰਗ, ਫਾਰਮੈਸੀ, ਆਈ.ਟੀ. ਅਤੇ ਸਾਂਝੇ ਸਰੋਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਇਸ ਵਿਚ ਆਡੀਟੋਰੀਅਮ, ਲਾਇਬ੍ਰੇਰੀ, ਖੇਡ ਸਟੇਡੀਅਮ, ਦੁਕਾਨਾਂ, ਵਰਕਸ਼ਾਪ ਆਦਿ ਵੀ ਸ਼ਾਮਲ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement