ਕੋਵਿਡ-19 : ਪਿਛਲੇ 24 ਘੰਟਿਆਂ 'ਚ ਆਏ 1,31,968 ਨਵੇਂ ਮਾਮਲੇ
Published : Apr 10, 2021, 12:44 am IST
Updated : Apr 10, 2021, 12:44 am IST
SHARE ARTICLE
image
image

ਕੋਵਿਡ-19 : ਪਿਛਲੇ 24 ਘੰਟਿਆਂ 'ਚ ਆਏ 1,31,968 ਨਵੇਂ ਮਾਮਲੇ

ਨਵੀਂ ਦਿੱਲੀ, 9 ਅਪ੍ਰੈਲ : ਭਾਰਤ 'ਚ ਪਿਛਲੇ 24 ਘੰਟਿਆਂ 'ਚ -19 ਦੇ 1,31,968 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 780 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ | ਇਸਤੋਂ ਬਾਅਦ ਦੇਸ਼ 'ਚ ਹੁਣ ਤਕ ਕੁਲ ਕੋਰੋਨਾ ਪੀੜਤਾਂ ਦਾ ਅੰਕੜਾ 1,30,60,542 ਹੋ ਗਿਆ ਹੈ ਤੇ ਕੁਲ ਮੌਤਾਂ ਦੀ ਗਿਣਤੀ 1,67,642 ਹੋ ਗਈ ਹੈ | ਇਹ ਅੰਕੜਾ ਕੇਂਦਰੀ ਸਿਹਤ ਮੰਤਰਾਲੇ ਵਲੋਂ ਸ਼ੁਕਰਵਾਰ ਸਵੇਰੇ ਅੱਠ ਵਜੇ ਜਾਰੀ ਕੀਤਾ ਗਿਆ | ਇਸ ਅਨੁਸਾਰ, ਹੁਣ ਦੇਸ਼ 'ਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 9,79,608 ਹੈ ਤੇ ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ 1,19,13,292 ਹੈ | ਦੇਸ਼ 'ਚ 16 ਜਨਵਰੀ ਤੋਂ ਸ਼ੁਰੂ ਹੋਏ ਵੈਕਸੀਨੇਸ਼ਨ ਪ੍ਰੋਗਰਾਮ ਦੇ ਤਹਿਤ ਹੁਣ ਤਕ ਕੁਲ 9,43,34,262 ਲੋਕਾਂ ਨੂੰ  ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਜਾ ਚੁੱਕੀ ਹੈ | ਇਸਦੇ ਨਾਲ ਹੀ ਮਹਾਰਾਸ਼ਟਰ ਅਤੇ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਵੈਕਸੀਨ ਦੀ ਘਾਟ ਦੀ ਖ਼ਬਰ ਹੈ | ਹਾਲਾਂਕਿ ਸਿਹਤ ਮੰਤਰੀ ਹਰਸ਼ਵਰਧਨ ਨੇ ਇਸਨੂੰ ਮੰਨਣ ਤੋੋਂ ਇਨਕਾਰ ਕੀਤਾ ਹੈ |
(ਪੀ.ਟੀ.ਆਈ.)


ਜ਼ਿਕਰਯੋਗ ਹੈ ਕਿ ਪਿਛਲੇ 29 ਦਿਨਾਂ ਤੋਂ ਕੋਰੋਨਾ ਮਰੀਜ਼ਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਆਈਸੀਐੱਮਆਰ ਅਨੁਸਾਰ, ਭਾਰਤ 'ਚ ਸ਼ੁਕਰਵਾਰ ਤਕ ਕੋਰੋਨਾ ਵਾਇਰਸ ਲਈ ਕੁਲ 25,40,41, 584 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 13,64,205 ਸੈਂਪਲ ਸਿਰਫ਼ ਕੱਲ ਟੈਸਟ ਕੀਤੇ ਗਏ ਹਨ |        (ਏਜੰਸੀ)
 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement