ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ : ਆਸ਼ੂ
Published : Apr 10, 2021, 8:05 am IST
Updated : Apr 10, 2021, 8:05 am IST
SHARE ARTICLE
Bharat Bhushan Ashu
Bharat Bhushan Ashu

''ਬੋਗਸ ਬਿਲਿੰਗ ਵਿਰੁੱਧ ਪੰਜਾਬ ਸਰਕਾਰ ਨੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ''

ਚੰਡੀਗੜ੍ਹ : ਦੂਜੇ ਰਾਜਾਂ ਤੋਂ ਕਣਕ ਲਿਆ ਕੇ  ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਬਠਿੰਡਾ ਦੀ  ਦਾਣਾ ਮੰਡੀ ਵਿੱਚ ਸਥਿਤ ਮੈਸ:ਬਾਬੂ ਰਾਮ ਅਸ਼ੋਕ ਕੁਮਾਰ ਅਤੇ ਲਕਸ਼ਮੀ ਆਇਲ ਮਿਲ  ਦੀ  ਫੜ 'ਤੇ  8000 ਦੇ ਕਰੀਬ ਗੱਟੇ ਕਣਕ ਪਏ ਹੋਏ ਸਨ ਜਿਸ ਤੇ ਉਥੇ ਮੋਜੂਦ ਲੇਬਰ  ਤੋਂ ਪੁਛਗਿੱਛ ਕੀਤੀ ਗਈ ਤਾਂ ਇਹ ਪਤਾ ਲੱਗਿਆ ਕਿ ਇਹ ਕਣਕ ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਗਈ ਹੈ ਅਤੇ ਇਥੇ ਐਮ.ਐਸ. ਪੀ. ਤੇ ਵੇਚੀ ਜਾਣੀ ਹੈ।ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫਰਮਾਂ ਦੇ ਗੁਦਾਮਾਂ ਤੋਂ 17000 ਗੱਟੇ ਕਣਕ ਬਰਾਮਦ ਕੀਤੇ ਗਏ।

Bharat Bhushan AshuBharat Bhushan Ashu

ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜ਼ਪੁਰ ਜ਼ਿਲ੍ਹੇ ਦੀ ਬੁਗਾ ਮੰਡੀ ਵਿਚ ਸਥਿਤ ਕਿਸ਼ਨ ਟ੍ਰੇਨਿੰਗ ਕੰਪਨੀ ਦੇ ਫੜ ਤੋਂ ਵੀ 8000-9000  ਗੱਟੇ ਬਰਾਮਦ ਹੋਏ ਹਨ । ਉਨ੍ਹਾਂ ਕਿਹਾ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਫਰਮਾਂ ਵਿਰੁੱਧ ਪਰਚੇ ਦਰਜ ਕਰਵਾ ਦਿੱਤੇ ਗਏ ਹਨ। ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਪਾਰੀ ਅਤੇ ਮੁਲਾਜ਼ਮ ਵਲੋਂ ਕਣਕ ਦੀ ਖਰੀਦ ਵਿਚ ਕੀਤੀ ਗਈ ਹੇਰਾਫੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਦੇ ਮਾਮਲਿਆ ਨੂੰ ਸਖ਼ਤੀ ਨਾਲ ਨਜਿੱਠਣ ਲਈ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ।

Bharat Bhushan AshuBharat Bhushan Ashu

ਉਹਨਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਘਟ ਭਾਅ ਤੇ ਖਰੀਦ ਕੇ ਸੂਬੇ ਵਿਚ ਐਮ ਐਸ ਪੀ/ ਵੱਧ ਭਾਅ ਤੇ ਵੇਚਣ ਲਈ ਲਿਆਉਂਦੇ ਜਾ ਰਹੇ ਟਰੱਕ ਤੇ ਕੜੀ ਨਜ਼ਰ ਰੱਖੀ ਜਾਵੇ ਅਤੇ ਤੁਰੰਤ ਕਾਰਵਾਹੀ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਇਸ ਮੰਤਵ ਲਈ ਵਿਸ਼ੇਸ਼ teams ਦਾ ਗਠਨ ਕੀਤਾ ਗਿਆ ਹੈ ਜੋ ਅਚਨਚੇਤ ਚੈਕਿੰਗ ਕਰਨ ਗੀਆ ਅਤੇ ਜੇਕਰ ਕੋਈ ਵਿਅਕਤੀ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਕਣਕ ਨੂੰ ਸੂਬੇ ਵਿਚ ਲਈ ਲਿਆਉਂਦਾ ਹੈ ਤਾਂ ਉਸ ਨੂੰ ਉਤਰਨ ਨਾ ਦਿੱਤਾ ਜਾਵੇ ਅਤੇ ਦੂਸਰੇ ਰਾਜਾਂ ਤੋਂ ਆਉਣ ਵਾਲੀਆਂ ਸੜਕਾਂ ਤੇ ਪੁਲਿਸ ਦੇ ਵਿਸ਼ੇਸ਼ ਨਾਕੇ ਸਥਾਪਤ ਕੀਤੇ ਜਾਣਗੇ ਤਾਂ ਜ਼ੋ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਕਣਕ ਖਰੀਦ ਕੇ ਲਿਆਉਣ ਵਾਲੇ ਟਰੱਕਾਂ ਨੂੰ ਰੋਕਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement