ਕੋਟਕਪੂਰਾ ਗੋਲੀ ਕਾਂਡ: ਸਰਕਾਰ ਅਦਾਲਤ 'ਚ ਕੇਸ ਨੂੰ ਸਹੀ ਢੰਗ ਨਾਲ ਪੇਸ਼ ਕਰਨ 'ਚ ਹੋਈ ਫੇਲ੍ਹ-ਭਗਵੰਤ ਮਾਨ
Published : Apr 10, 2021, 7:08 pm IST
Updated : Apr 10, 2021, 7:08 pm IST
SHARE ARTICLE
 Bhagwant Mann
Bhagwant Mann

ਕੈਪਟਨ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਹੁਣ ਤੱਕ ਦੇ ਸਭ ਤੋਂ ਨਖਿੱਧ ਏਜੀ ਸਾਬਤ ਹੋਏ, ਪੰਜਾਬ ਦੇ ਇਕ ਵੀ ਮਾਮਲੇ ਨੂੰ ਅਦਾਲਤ ਵਿਚ ਜਿੱਤਣ ਵਿਚ ਕਾਮਯਾਬ ਨਹੀਂ ਹੋ ਸਕੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੂਰਾ ਗੋਲੀ ਕਾਂਡ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿੱਚ ਫ਼ੇਲ ਹੋਈ ਹੈ, ਕਿਉਂਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਚ ਅਦਾਲਤ ਤੋਂ ਆਏ ਫ਼ੈਸਲੇ ਤੋਂ ਸਿੱਧ ਹੁੰਦਾ ਹੈ ਕਿ  ਕੈਪਟਨ ਅਮਰਿੰਦਰ ਸਿੰਘ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰਾਂ ਫ਼ੇਲ ਸਿੱਧ ਹੋਏ ਹਨ।

Bhagwant MannBhagwant Mann

ਚੰਡੀਗੜ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦਾ ਐਡਵੋਕੇਟ ਜਨਰਲ ਅਤੁਲ ਨੰਦਾ 150 ਵਕੀਲਾਂ ਦੀ ਟੀਮ ਨਾਲ ਵੀ ਕੋਟਕਪੂਰਾ ਗੋਲੀ ਕਾਂਡ ਦਾ ਕੇਸ ਉਚ ਅਦਾਲਤ ਅੱਗੇ ਸਹੀ ਤਰੀਕੇ ਨਾਲ ਨਹੀਂ ਰੱਖ ਸਕੇ ਅਤੇ ਉਹ ਅੱਜ ਤੱਕ ਵੀ ਪੰਜਾਬ ਦੇ ਪੱਖ ਵਿੱਚ ਇੱਕ ਵੀ ਕੇਸ ਨਹੀਂ ਜਿੱਤ ਸਕੇ। ਪਾਰਟੀ ਪ੍ਰਧਾਨ ਨੇ ਸਵਾਲ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਿਉਂ ਨਹੀਂ ਕਾਬਲ ਵਕੀਲ 'ਚ ਭੇਜਿਆ, ਜਦੋਂ ਕਿ ਡੀ.ਜੀ.ਪੀ ਦਿਨਕਰ ਗੁਪਤਾ ਸਮੇਤ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਨੇ ਪੀ. ਚਿਦੰਮਬਰਮ ਜਿਹੇ ਮਹਿੰਗੇ ਐਡਵੋਕੇਟ ਅਦਾਲਤ ਵਿੱਚ ਭੇਜੇ ਸਨ।

Captain Amrinder singhCaptain Amrinder singh

ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਸੱਤਾ ਵਿੱਚ ਆਉਣ 'ਤੇ ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਗੇ, ਪਰ ਕਾਂਗਰਸ ਸਰਕਾਰ ਦੇ ਚਾਰ ਸਾਲ ਬੀਤ ਜਾਣ 'ਤੇ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਕਿਉਂਕਿ ਉਹ ਬਾਦਲਾਂ ਨੂੰ ਅਦਾਲਤ ਤੋਂ ਬਚਾਉਣਾ ਚਾਹੁੰਦੇ ਹਨ, ਜਦੋਂ ਕਿ ਪਹਿਲਾਂ ਨੇ ਬਾਦਲਾਂ ਨੇ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਬਚਾਅ ਕੀਤਾ ਸੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਬਣੀ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਨਿਸ਼ਾਨੇ ਸਾਧੇ ਹਨ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਨਹੀਂ ਰੱਖਿਆ ਤਾਂ ਜੋ  ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਜਾ ਸਕੇ।

AAPAAP

ਸੂਬਾ ਪ੍ਰਧਾਨ ਨੇ ਕਿਹਾ ਮਾਣਯੋਗ ਅਦਾਲਤ ਦੇ ਫ਼ੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਦੋਹਰੇ ਚਰਿੱਤਰ ਦਾ ਪਤਾ ਚੱਲਦਾ ਹੈ, ਜੋ ਇੱਕ ਪਾਸੇ ਤਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕਰਦੇ ਹਨ, ਪਰ ਦੂਜੇ ਪਾਸੇ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਬਚਾਉਣ 'ਚ ਲੱਗੇ ਹੋਏ ਹਨ। ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪਸ਼ਟ ਕਰਨ। ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਕੋਟਕਪੂਰਾ ਕਾਂਢ ਦੀ ਮੁੜ ਸਹੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਨੂੰ ਕੇਸ ਨੂੰ ਅਦਾਲਤ ਵਿੱਚ ਸਹੀ ਪੇਸ਼ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement