ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
Published : Apr 10, 2021, 5:56 pm IST
Updated : Apr 10, 2021, 5:56 pm IST
SHARE ARTICLE
Punjab CM mourns passing away of noted Punjabi actor Satish Kaul
Punjab CM mourns passing away of noted Punjabi actor Satish Kaul

ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ- ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

Satish kaulSatish kaul

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ। ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement