
ਸਰਕਾਰ ਸਿਰਫ਼ ਡਰਾਮਾ ਕਰ ਰਹੀ ਹੈ ਅਤੇ ਰੈਲੀਆਂ ਕਰ ਰਹੀ ਹੈ। ਸਰਕਾਰ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ।
ਫਰੀਦਕੋਟ: ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਵਿਚਾਲੇ ਕੋਰੋਨਾ ਦੇ ਮਾਮਲੇ ਵਧਣ ਕਰਕੇ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਸੀ। ਸਕੂਲ ਬੰਦ ਨੂੰ ਲੈ ਕੇ ਬੱਚਿਆਂ, ਮਾਪਿਆ , ਅਧਿਆਪਕਾਂ, ਸਕੂਲ ਵੈਨ ਚਾਲਕਾਂ ਤੇ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਕੂਲ ਬੰਦ ਦੇ ਰੋਸ ਵਜੋਂ ਮਾਪਿਆਂ ਅਤੇ ਬੱਚਿਆਂ ਨੇ ਨਵਾਂ ਕਦਮ ਚੁੱਕਿਆ ਹੈ।
School closes
ਫ਼ਰੀਦਕੋਟ ਵਿਚ ਸ਼ਰਾਬ ਠੇਕੇ ਦੇ ਅੱਗੇ ਮਾਪਿਆਂ ਅਤੇ ਬੱਚਿਆਂ ਨਾਲ ਰਲ ਕੇ ਧਰਨਾ ਲਾਇਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਲਈ ਕਲਾਸ ਲਾਈ ਗਈ। ਇਹ ਧਰਨਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਲਗਾਇਆ ਗਿਆ ਹੈ।
schools closed
ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਕਾਲਜ ਬੰਦ ਹੋਣ ਕਾਰਨ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ ਤੇ ਉਨ੍ਹਾਂ ਨੇ ਮੰਗ ਕੀਤੀ ਕਿ ਜੇ ਸਰਕਾਰ ਜਲਦ ਸਕੂਲ ਨਹੀਂ ਖੋਲ੍ਹੇਗੀ ਤਾਂ ਉਨ੍ਹਾਂ ਵੱਲੋਂ ਫ਼ਰੀਦਕੋਟ ਦੇ ਹਰੇਕ ਠੇਕੇ ਅੱਗੇ ਕਲਾਸਾਂ ਲਾਈਆਂ ਜਾਣਗੀਆਂ ਤੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਡਰਾਮਾ ਕਰ ਰਹੀ ਹੈ ਅਤੇ ਰੈਲੀਆਂ ਕਰ ਰਹੀ ਹੈ। ਸਰਕਾਰ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ।