ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ
Published : Apr 10, 2021, 10:46 am IST
Updated : Apr 10, 2021, 10:51 am IST
SHARE ARTICLE
Panja Sahib
Panja Sahib

ਸ਼੍ਰੋਮਣੀ ਕਮੇਟੀ ਵਲੋਂ 793 ਸ਼ਾਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।

ਅੰਮ੍ਰਿਤਸਰ  (ਸੁਖਵਿੰਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿਤੇ ਗਏ ਹਨ। ਸ਼੍ਰੋਮਣੀ ਕਮੇਟੀ ਵਲੋਂ 793 ਸ਼ਾਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।

SGPCSGPC

ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਿਤੀ। ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ 2021 ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ 2021 ਨੂੰ ਵਾਪਸ ਭਾਰਤ ਪਰਤੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement