ਸਿੱਟ ਦੀ ਜਾਂਚ ਰੱਦ ਅਤੇ ਕੁੰਵਰ ਵਿਜੇ ਪ੍ਰਤਾਪ ਤੋਂ ਬਿਨਾਂ ਨਵੀਂ ਸਿੱਟ ਬਣਾਉਣ ਦੇ ਆਦੇਸ਼
Published : Apr 10, 2021, 7:27 am IST
Updated : Apr 10, 2021, 7:29 am IST
SHARE ARTICLE
Kotkapura Golikand
Kotkapura Golikand

ਕੋਟਕਪੂਰਾ ਗੋਲੀਕਾਂਡ ਦੀ ਜਾਂਚ ਨੂੰ ਹਾਈ ਕੋਰਟ ਵਲੋਂ ਝਟਕਾ

ਚੰਡੀਗੜ੍ਹ  (ਸੱਤੀ): ਕੋਟਕਪੂਰਾ ਗੋਲੀਕਾਂਡ ਕੇਸ ’ਚ ਸਾਬਕਾ ਐਸ.ਐਚ.ਓ ਗੁਰਦੀਪ ਸਿੰਘ ਪੰਧੇਰ ਦੀ ਰਿੱਟ ਪਟੀਸ਼ਨ ਪ੍ਰਵਾਨ ਕਰਦਿਆਂ ਪੰਜਾਬ ਹਾਈ ਕੋਰਟ ਨੇ ਅੱਜ ਸਟੇਟ ਵਲੋਂ ਕੀਤੀ ਜਾਂਚ ਨੂੰ ਰੱਦ ਕਰ ਦਿਤਾ। ਹਾਈ ਕੋਰਟ ਨੇ ਸਰਕਾਰ ਨੂੰ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ ਐਸ.ਆਈ.ਟੀ ਗਠਿਤ ਕਰਨ ਦੇ ਨਿਰਦੇਸ਼ ਵੀ ਦਿਤੇ। ਗੁਰਦੀਪ ਸਿੰਘ ਪੰਧੇਰ ਨੂੰ 2020 ਸਾਲ ’ਚ ਜੂਨ ਮਹੀਨੇ ਹਿਰਾਸਤ ’ਚ ਲਿਆ ਗਿਆ ਸੀ। ਪੰਧੇਰ 14 ਅਕਤੂਬਰ, 2015 ਨੂੰ ਕੋਟਕਪੂਰਾ ਸਿਟੀ ਥਾਣੇ ਦਾ ਐਸ.ਐਚ.ਓ ਸੀ। ਪੰਧੇਰ ’ਤੇ ਇਸ ਕੇਸ ਨਾਲ ਸਬੰਧਤ ਥਾਣੇ ਦੇ ਰਿਕਾਰਡ ਨਾਲ ਛੇੜਛਾੜ ਦਾ ਵੀ ਦੋਸ਼ ਸੀ।

Bargari GolikandKotkapura Golikand 

ਉਸ ਨੂੰ 2015 ਦੇ ਐਫ਼ਆਈਆਰ 192 ਵਿਚ ਹਿਰਾਸਤ ਵਿਚ ਲੈ ਲਿਆ ਸੀ। ਕੇਸ ਦੇ ਮੁਲਜ਼ਮਾਂ ਵਿਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਐਸ ਪੀ ਪਰਮਜੀਤ ਸਿੰਘ ਅਤੇ ਬਲਜੀਤ ਸਿੰਘ ਅਤੇ ਉਸ ਵੇਲੇ ਕੋਟਕਪੂਰਾ ਦੇ ਐਸਐਚਓ ਗੁਰਦੀਪ ਸਿੰਘ ਸ਼ਾਮਲ ਸਨ।  ਹਾਈ ਕੋਰਟ ਦੇ ਫ਼ੈਸਲੇ ਨਾਲ ਅਕਾਲੀ ਹਲਕਿਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਵਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਵਿਚੋਂ ਬਾਹਰ ਕੱਢਣ ਨੂੰ ਅਪਣੀ ‘ਜਿੱਤ’ ਦਸਿਆ ਗਿਆ ਹੈ।


Sukhbir Singh BadalSukhbir Singh Badal

ਜਿਹੜੀ ਚਾਰਜ ਸ਼ੀਟ ਅਦਾਲਤ ਵਿਚ ਦਾਖ਼ਲ ਕੀਤੀ ਹੈ, ਉਸ ਦੇ ਪੰਨੇ 41 ਤੋਂ 48 ਤਕ ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੇ ਸਾਥੀ ਪੁਲਿਸ ਅਤੇ ਦੂਜੇ ਅਧਿਕਾਰੀਆਂ ਉਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਨੂੰ ਬਿਨਾਂ ਕਾਰਨ ਦੋ ਸਿੱਖ ਸ਼ਹੀਦ ਕੀਤੇ ਕਿਉਂਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁਧ ਰੋਸ ਪ੍ਰਗਅ ਕਰਨ ਵਾਲਿਆਂ ਨੂੰ ਭੈਭੀਤ ਕਰ ਕੇ ਅੰਦੋਲਨ ਨੂੰ ਖ਼ਤਮ ਕਰਨਾ ਚਾਹੁੰਦੇ ਸਨ ਮਾਰੇ ਗਏ ਇਕ ਸਿੱਖ ਸ਼ਹੀਦ ਦੇ ਬੇਟੇ ਨੇ ਤੁਰਤ ਅਪਣਾ ਪ੍ਰਤੀਕਰਮ ਦੇਂਦੇ ਹੋਏ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਰ ਤਰ੍ਹਾਂ ਦੇ ਦਬਾਅ ਨੂੰ ਠੁਕਰਾ ਕੇ, ਠੀਕ ਰੀਪੋਰਟ ਤਿਆਰ ਕੀਤੀ ਸੀ ਪਰ ਅਕਾਲੀ-ਕਾਂਗਰਸ ਲੀਡਰ ਅੰਦਰੋਂ ਮਿਲ ਕੇ ਚਾਹੁੰਦੇ ਸਨ ਕਿ ਅਕਾਲੀ ਲੀਡਰਾਂ, ਖ਼ਾਸ ਤੌਰ ਤੇ ਬਾਦਲ ਪ੍ਰਵਾਰ ਨੂੰ ਬਚਾਉਣ ਲਈ ਕੁੱਝ ਕੀਤਾ ਜਾਵੇ। ਅੰਦਰੋਂ ਉਹ ਆਪਸ ਵਿਚ ਮਿਲ ਕੇ ਕੰਮ ਕਰ ਰਹੇ ਸਨ। ਉਹ ਅਖ਼ੀਰ ਹਾਈ ਕੋਰਟ ਵਿਚ ਕਾਮਯਾਬ ਹੋ ਗੲੈ ਕਿਉਂਕਿ ਉਨ੍ਹਾਂ ਦੀ ਮਿਲੀਭੁਗਤ ਵਾਲੀ ਸਾਜ਼ਸ਼ ਨੂੰ ਹਾਈ ਕੋਰਟ ਵੀ ਸਮਝ ਨਾ ਸਕੀ। ਉਸ ਦਾ ਕਹਿਣਾ ਸੀ ਕਿ ਉਹ ਸੁਪ੍ਰੀਮ ਕੋਰਟ ਵਿਚ ਅਪੀਲ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement