ਕੋਰੋਨਾ ਵੈਕਸੀਨ 'ਚ ਕਮੀ ਆਉਣ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਨੂੰ ਠਹਿਰਾਇਆ ਜ਼ਿੰਮੇਵਾਰ
Published : Apr 10, 2021, 3:17 pm IST
Updated : Apr 10, 2021, 3:17 pm IST
SHARE ARTICLE
Sonia Gandhi
Sonia Gandhi

ਹੋਰ ਵੈਕਸੀਨ ਨੂੰ ਵੀ ਫਾਸਟ ਟਰੈਕ ਤਰੀਕੇ ਨਾਲ ਅਪ੍ਰੂਵਰਲ ਦਿੱਤਾ ਜਾਣਾ ਚਾਹੀਦਾ। ਨਾਲ ਹੀ ਜਿਸ ਨੂੰ ਲੋੜ ਹੋਵੇ ਵੈਕਸੀਨ ਲਗਵਾ ਸਕੇ, ਅਜਿਹੀ ਵਿਵਸਥਾ ਸ਼ੁਰੂ ਕਰਨ ਦੀ ਲੋੜ ਹੈ।

ਚੰਡੀਗੜ੍ਹ: ਕੋਰੋਨਾ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹਾਂਮਾਰੀ ਨਾਲ ਲੜਨ ਲਈ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਸਖ਼ਤ ਫ਼ੈਸਲਿਆਂ ਬਾਰੇ ਸੋਨੀਆ ਗਾਂਧੀ ਨੂੰ ਜਾਣੂ ਕਰਵਾਇਆ। ਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਦੇਸ਼ ਭਰ ਵਿਚ ਕੋਰੋਨਾ ਟੀਕਿਆਂ ਦੀ ਘਾਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Sonia gandhi Targets Narendra modi govtSonia gandhi Targets Narendra modi govt

ਮਹਾਰਾਸ਼ਟਰ, ਓਡੀਸ਼ਾ, ਆਂਧ੍ਰ ਪ੍ਰਦੇਸ਼, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ, ਛੱਤੀਸਗੜ੍ਹ, ਬਿਹਾਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਵੈਕਸੀਨ ਦੀ ਕਮੀ ਹੋ ਗਈ ਹੈ। ਇਕ ਦਿਨ ਪਹਿਲਾਂ ਹੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੋਵਿਡ-19 ਵੈਕਸੀਨ ਦੀ ਨਿਰਯਾਤ 'ਤੇ ਤਤਕਾਲ ਰੋਕ ਲਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਆਪਣੇ ਪੱਤਰ 'ਚ ਇਹ ਵੀ ਕਿਹਾ ਕਿ ਹੋਰ ਵੈਕਸੀਨ ਨੂੰ ਵੀ ਫਾਸਟ ਟਰੈਕ ਤਰੀਕੇ ਨਾਲ ਅਪ੍ਰੂਵਰਲ ਦਿੱਤਾ ਜਾਣਾ ਚਾਹੀਦਾ। ਨਾਲ ਹੀ ਜਿਸ ਨੂੰ ਲੋੜ ਹੋਵੇ ਵੈਕਸੀਨ ਲਗਵਾ ਸਕੇ, ਅਜਿਹੀ ਵਿਵਸਥਾ ਸ਼ੁਰੂ ਕਰਨ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਮੌਜੂਦਾ ਹਾਲਾਤ ਨਾਲ ਸਹੀ ਢੰਗ ਨਾਲ ਨਾ ਨਜਿੱਠਣ ਦੇ ਦੋਸ਼ ਲਾਏ।

Capt Amarinder Singh - Sonia GandhiCapt Amarinder Singh - Sonia Gandhi

ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਸਪਲਾਈ ਦਾ ਸਮਾਂ-ਤੈਅ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧ ਨੂੰ ਪੱਤਰ ਲਿਖਿਆ ਹੈ। ਦੱਸ ਦਈਏ ਕਿ ਇਸ ਮੀਟਿੰਗ ਦੌਰਾਨ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸੂਬਿਆਂ ਵਿਚ ਕੋਵਿਡ19 ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement