
ਪੰਜਾਬ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ
ਗੁਰਦਾਸਪੁਰ (ਨਿਤਿਨ ਲੂਥਰਾ) - ਕੇਂਦਰ ਸਰਕਾਰ ਵਲੋਂ ਜੋ ਐਫਸੀਆਈ ਦੀਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗੀਆਂ ਹਨ ਉਸ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ, ਕਿਸਾਨ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕਰਵਾਉਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਰ ਇਸ ਸਮੇਂ ਬਜਿਦ ਹੈ, ਜੋ ਕੇਂਦਰ ਦੀ ਸਰਕਰ ਨੇ ਐਫਸੀਆਈ ਦੀਆਂ ਨਵੀਆਂ ਹਿਦਾਇਤਾਂ ਲਾਗੂ ਕੀਤੀਆਂ ਹਨ, ਇਨ੍ਹਾਂ ਹਿਦਾਇਤਾਂ ਨਾਲ ਪੰਜਾਬ ਦੇ ਕਿਸਾਨਾਂ ਅਤੇ ਆੜਤੀਆਂ ਵਿਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਇਹ ਮੰਦਭਾਗਾ ਹੈ ਕਿ ਕੇਂਦਰ ਦੀ ਸਰਕਾਰ ਨੇ ਸਿਧੀ ਅਦਾਇਗੀ ਦਾ ਫੈਸਲਾ ਲਿਆ ਹੈ, ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਐਫਸੀਆਈ ਦੀਆਂ ਹਦਾਇਤਾਂ ਨੂੰ ਰੱਦ ਕਰਨ ਲਈ ਕਿਹਾ ਹੈ
Punjab Government
ਪਰ ਕੇਂਦਰ ਦੀ ਸਰਕਾਰ ਸਿਧੀ ਅਦਾਇਗੀ ਨੂੰ ਲੈ ਕੇ ਬਜਿਦ ਹੈ। ਪੰਜਾਬ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਆੜਤੀਆਂ ਨੇ ਜੋ ਅੱਜ ਹੜਤਾਲ ਕੀਤੀ ਹੈ ਉਹ ਮੰਦਭਾਗੀ ਹੈ ਕਿਸਾਨਾਂ ਦਾ ਤੇ ਆੜਤੀਆਂ ਦਾ ਨਹੁੰਮਾਸ ਦਾ ਰਿਸ਼ਤਾ ਹੈ। ਪੰਜਾਬ ਸਰਕਾਰ ਆੜਤੀਆਂ ਅਤੇ ਕਿਸਾਨਾਂ ਨੂੰ ਰੁਲਣ ਨਹੀਂ ਦੇਵੇਗੀ।
ਇਸ ਦੇ ਨਾਲ ਹੀ ਉਹਨਾਂ ਨੇ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਚਿੰਤਾ ਜਤਾਈ ਅਤੇ ਕਿਹਾ ਕਿ ਗੁਰਦਾਸਪੁਰ ਵਿਚ ਵੀ ਵੱਡੀ ਮਾਤਰਾ ਵਿਚ ਕੋਰੋਨਾ ਕੇਸ ਦੇਖਣ ਨੂੰ ਮਿਲ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।