ਪੰਜਾਬ ਵਿਚ ਕਣਕ ਦੀ ਖ਼ਰੀਦ ਅੱਜ ਤੋਂ ਸ਼ੁਰੂ ਪਰ ਆੜ੍ਹਤੀਆਂ ਦੀ ਹੜਤਾਲ
Published : Apr 10, 2021, 8:57 am IST
Updated : Apr 10, 2021, 2:50 pm IST
SHARE ARTICLE
Wheat procurement
Wheat procurement

ਕੋਵਿਡ ਪਾਬੰਦੀਆਂ ਵਿਚ ਹੋਵੇਗੀ ਖ਼ਰੀਦ, ਪੰਜਾਬ ਸਰਕਾਰ ਹਦਾਇਤਾਂ ਜਾਰੀ

ਚੰਡੀਗੜ੍ਹ:  ਪੰਜਾਬ ਰਾਜ ਵਿੱਚ ਅੱਜ ਤੋਂ  ਰੱਬੀ ਸੀਜ਼ਨ 2021-22  ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। 
ਪੰਜਾਬ ਵਿਚ ਐਤਕੀਂ 3920 ਮੰਡੀਆਂ ਬਣਾਈਆਂ ਗਈਆਂ ਹਨ। ਪੰਜਾਬ ਦੇ ਸੱਤ ਜ਼ਿਲ੍ਹਿਆਂ ਸੰਗਰੂਰ, ਮਾਨਸਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ, ਲੁਧਿਆਣਾ ਤੇ ਬਰਨਾਲਾ ’ਚ ਹੁਣ ਤੱਕ 3135 ਮੀਟਰਿਕ ਟਨ ਕਣਕ ਪੁੱਜ ਚੁੱਕੀ ਹੈ। ਪਿਛਲੇ ਸਾਲ 9 ਅਪਰੈਲ ਤੱਕ 43.89 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਐਤਕੀਂ ਕਣਕ ਦੀ ਖਰੀਦ ਦਸ ਦਿਨ ਪਛੜ ਕੇ ਸ਼ੁਰੂ ਹੋ ਰਹੀ ਹੈ, ਜੋ ਕਿ 31 ਮਈ ਤੱਕ ਚੱਲਣੀ ਹੈ।

wheatwheat

ਪੰਜਾਬ ’ਚ ਅੱਜ ਤੋਂ ਹੋਣ ਵਾਲੀ ਕਣਕ ਦੀ ਖ਼ਰੀਦ ’ਤੇ ਸੰਕਟ ਦੇ ਬੱਦਲ ਛਾਏ
 (ਗੁਰਉਪਦੇਸ਼ ਭੁੱਲਰ) : ਕੇਂਦਰ ਸਰਕਾਰ ਵਲੋਂ ਹਾੜੀ ਦੀ ਫ਼ਸਲ ਦੀ ਸਿੱਧੀ ਅਦਾਇਗੀ ਦਾ ਫ਼ੈਸਲਾ ਬੀਤੇ ਦਿਨੀਂ ਵਾਪਸ ਲੈਣ ਤੋਂ ਕੋਰੀ ਨਾਂਹ ਕਰ ਦੇਣ ਬਾਅਦ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਮੰਤਰੀਆਂ ਨਾਲ ਅਪਣੇ ਸਿਸਵਾਂ ਫਾਰਮ ’ਤੇ ਮੀਟਿੰਗ ਕੀਤੀ, ਜੋ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਕਰ ਕੇ ਆਏ ਸਨ। ਇਨ੍ਹਾਂ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਸ਼ਾਮਲ ਸਨ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਵਲੋਂ ਆੜ੍ਹਤੀ ਫ਼ੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਨਾਲ ਮੀਟਿੰਗ ਕੀਤੀ ਗਈ ਪਰ ਮਸਲੇ ਦਾ ਕੋਈ ਹੱਲ ਫ਼ਿਲਹਾਲ ਨਹੀਂ ਨਿਕਲ ਸਕਿਆ ਅਤੇ ਇਸ ਤਰ੍ਹਾਂ 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਉਪਰ ਸੰਕਟ ਦੇ ਬੱਦਲ ਛਾਏ ਹੋਏ ਹਨ। 

WheatWheat

ਮੀਟਿੰਗ ਤੋਂ ਬਾਅਦ ਆੜ੍ਹਤੀਆਂ ਦਾ 10 ਅਪ੍ਰੈਲ ਤੋਂ ਹੜਤਾਲ ’ਤੇ ਜਾਣ ਦਾ ਫ਼ੈਸਲਾ ਵੀ ਬਰਕਰਾਰ ਹੈ, ਜਿਸ ਕਰ ਕੇ ਸਰਕਾਰ ਸਾਹਮਣੇ ਕਣਕ ਦੀ ਖਰੀਦ ਕਰਵਾਉਣਾ ਵੱਡੀ ਚੁਣੌਤੀ ਹੋਵੇਗੀ। ਆੜ੍ਹਤੀ ਫ਼ੈਡਰੇਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ  ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਸਰਕਾਰ ਕੋਈ ਵਿਚਕਾਰਲਾ ਰਾਹ ਲੱਭਣਾ ਚਾਹੁੰਦੀ ਹੈ ਪਰ ਸਾਡੇ ਕੋਲ ਇਸ ਸਮੇਂ ਐਸਾ ਕੋਈ ਰਾਹ ਨਹੀਂ ਜਿਸ ਕਰ ਕੇ 10 ਅਪ੍ਰੈਲ ਤੋਂ ਆੜ੍ਹਤੀ ਖਰੀਦ ਦਾ ਬਾਈਕਾਟ ਕਰ ਕੇ ਹੜਤਾਲ ਕਰਨਗੇ।

Wheat New VarietyWheat 

ਅਗਲੀ ਰਣਨੀਤੀ ’ਤੇ ਵਿਚਾਰ ਕਰਨ ਲਈ 10 ਅਪ੍ਰੈਲ ਨੂੰ ਹੀ ਪੂਰੇ ਪੰਜਾਬ ਦੇ ਆੜ੍ਹਤੀ ਪ੍ਰਧਾਨਾਂ ਤੇ ਅਹੁਦੇਦਾਰਾਂ ਦੀ ਲੁਧਿਆਣਾ ਵਿਖੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿਚ ਸਰਕਾਰ ਵਲੋਂ ਵਿਚਕਾਰਲੇ ਰਾਹ ਲਈ ਮਿਲਣ ਵਾਲੀ ਤਜਵੀਜ਼ ’ਤੇ ਵੀ ਵਿਚਾਰ ਕਰ ਕੇ ਸੱਭ ਦੀ ਸਹਿਮਤੀ ਨਾਲ ਫ਼ੈਸਲਾ ਲਿਆ ਜਾਵੇਗਾ। ਕਾਲੜਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਤਾਂ ਹਾਲੇ ਵੀ ਆੜ੍ਹਤੀਆਂ ਰਾਹੀਂ ਅਦਾਇਗੀ ਦੇ ਹੱਕ ’ਚ ਹਨ ਪਰ ਉਨ੍ਹਾਂ ਨੂੰ ਮੀਟਿੰਗ ’ਚ ਮੰਤਰੀਆਂ ਤੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਦੇ ਫ਼ੈਸਲੇ ਦਾ ਕੋਈ ਵਿਚਕਾਰਲਾ ਰਾਹ ਕੱਢਣਾ ਜ਼ਰੂਰੀ ਹੈ, ਨਹੀਂ ਤਾਂ ਕੇਂਦਰ ਪੰਜਾਬ ਲਈ ਉਸ ਦੀਆਂ ਹੋਰ ਅਦਾਇਗੀਆਂ ਰੋਕ ਕੇ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ। ਖ਼ਰੀਦ ਦਾ ਕੰਮ ਰੁਕਣ ’ਤੇ ਵੀ ਵੱਡੀ ਮੁਸ਼ਕਲ ਪੈਦਾ ਹੋ ਸਕਦੀ ਹੈ। ਇਸ ਕਰ ਕੇ 10 ਅਪ੍ਰੈਲ ਨੂੰ ਸਰਕਾਰ ਵਲੋਂ ਆੜ੍ਹਤੀਆਂ ਨੂੰ ਦਿਤੀ ਜਾਣ ਵਾਲੀ ਕਿਸੇ ਵਿਚਲੇ ਰਾਹ ਦੇ ਹੱਲ ਵਾਲੀ ਤਜਵੀਜ਼ ’ਤੇ ਹੋਣ ਵਾਲਾ ਫ਼ੈਸਲਾ ਅਹਿਮ ਹੋਵੇਗਾ।

Wheat MarketWheat Market

ਕੋਵਿਡ ਪਾਬੰਦੀਆਂ ਵਿਚ ਹੋਵੇਗੀ ਖ਼ਰੀਦ, ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ
ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵਲੋਂ ਕਣਕ ਦੀ ਸੁਰੱਖਿਅਤ ਖ਼ਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ ਉਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ। ਇਸ ਤਰ੍ਹਾਂ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੋਰੋਨਾ ਵਾਇਰਸ ਬਾਰੇ ਸਹੀ ਜਾਣਕਾਰੀ ਅਤੇ ਗਿਆਨ ਮਹੱਤਵਪੂਰਣ ਹੈ।

balbir singh sidhuBalbir Singh Sidhu

ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਅਤੇ ਮੰਡੀਕਰਨ ਦੌਰਾਨ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਕਰਨ ਲਈ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਸ. ਸਿੱਧੂ ਨੇ ਦਸਿਆ ਕਿ ਇਹ ਦਿਸ਼ਾ-ਨਿਰਦਸ਼ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਲ ਵੱਖ-ਵੱਖ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ/ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ/ਸੂਬੇ ਦੀਆਂ ਖ਼ਰੀਦ ਏਜੰਸੀਆਂ ਦੇ ਸਟਾਫ਼, ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪਣੇ-ਅਪਣੇ ਖੇਤਰਾਂ ਵਿਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਨ ਲਈ ਨਿਰਦੇਸ਼ ਦਿਤੇ ਗਏ ਹਨ।  ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ ਕਿਸਾਨ ਹੱਥੀ ਕੰਮ ਕਰਨ ਦੀ ਬਜਾਏ ਮਸ਼ੀਨਾਂ ਨਾਲ ਕੰਮ ਕਰਨ ਨੂੰ ਤਰਜੀਹ ਦੇਣ।

CM PunjabCM Punjab

ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਤਾਂ ਕਿ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਨੇ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਕਣਕ ਦੀ ਖਰੀਦ ਦੇ ਚੁਣੌਤੀਪੂਰਨ ਕਾਰਜ ਲਈ ਪੁਖਤਾ ਤਿਆਰੀਆਂ ਕੀਤੀਆਂ ਹਨ।

corona viruscorona virus

ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਖਰੀਦ ਕਾਰਜਾਂ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿਚੋਂ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ, ਉਥੇ ਹੀ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।

CM PunjabCM Punjab

ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਾਲ 2021-22 ਦੇ ਹਾੜ੍ਹੀ ਮੰਡੀਕਰਨ ਸੀਜ਼ਨ ਲਈ ਖਰੀਦ ਕਾਰਜ ਸੁਚਾਰੂ ਬਣਾਉਣ ਲਈ ਢੁਕਵੇਂ ਬੰਦੋਬਸਤ ਕਰਨ ਵਾਸਤੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

WheatWheat

ਲਾਲ ਸਿੰਘ ਨੇ ਅੱਗੇ ਕਿਹਾ ਕਿ ਮੰਡੀਆਂ ਵਿਚ ਭੀੜ-ਭੜੱਕਾ ਰੋਕਣ ਲਈ ਅਨਾਜ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਗਈ ਹੈ ਅਤੇ ਇਸ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਖਰੀਦਣ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਪੜਾਅ ਵਾਰ ਮੰਡੀਆਂ ਵਿਚ ਲਿਆਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਲਈ ਸਾਰੇ ਇਹਤਿਆਦ ਵਰਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਇਸ ਸੀਜ਼ਨ ਦੌਰਾਨ ਪੀਣ ਵਾਲਾ ਸਾਫ ਪਾਣੀ ਅਤੇ ਸਾਫ-ਸਫਾਈ ਤੋਂ ਇਲਾਵਾ ਪਾਸ ਜਾਰੀ ਕਰਨ ਲਈ ਰੂਪ-ਰੇਖਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।

CM PunjabCM Punjab

ਦੱਸਣਯੋਗ ਹੈ ਕਿ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ ਸੂਬਾ ਸਰਕਾਰ ਕੋਵਿਡ ਦੀਆਂ ਬੰਦਿਸ਼ਾਂ ਦੇ ਬਾਵਜੂਦ 127.13 ਲੱਖ ਮੀਟਰਕ ਟਨ ਕਣਕ ਦੀ ਸਫਲ ਖਰੀਦ ਕੀਤੀ ਸੀ ਅਤੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.51 ਲੱਖ ਪਾਸ ਕੀਤੇ ਗਏ ਸਨ।  ਲਾਲ ਸਿੰਘ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਤਰਜੀਹ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਸੁਰੱਖਿਆ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦਰਮਿਆਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਵੱਲੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਭਾਵਨਾ, ਸੰਜੀਦਗੀ ਅਤੇ ਵਚਨਬੱਧਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਵਿਆਪਕ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement