
ਅੱਜ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਛੇਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ
ਜ਼ੀਰਾ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਸਿਆਸਤ ਹੁਣ ਤੋਂ ਹੀ ਪੂਰੀ ਤਰ੍ਹਾਂ ਭੱਖਣੀ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਛੇਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ, ਜੋ ਕਿ ਕਾਂਗਰਸ ਦੇ ਉਮੀਦਵਾਰ ਨੂੰ ਟੱਕਰ ਦੇਣਗੇ।
ਜ਼ਿਕਰਯੋਗ ਹੈ ਕਿ ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਸੱਤਾਧਾਰੀ ਪਾਰਟੀ ਕਾਂਗਰਸ ਦੇ ਵਿਰੁੱਧ ‘ਪੰਜਾਬ ਮੰਗਦਾ ਜਵਾਬ’ ਤਹਿਤ ਰੈਲੀਆਂ ਕਰਕੇ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ ਕੁੱਲ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਉਥੇ ਹੀ ਅਜੇ ਤੱਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਪੱਤੇ ਤੱਕ ਨਹੀਂ ਖੋਲ੍ਹੇ ਗਏ ਹਨ।