
ਕੁਝ ਸਮਾਂ ਪਹਿਲਾਂ ਸੀਆਰਪੀਐਫ ਦੇ ਕਾਫ਼ਲੇ 'ਤੇ ਹਮਲੇ ਵਿਚ ਸਨ ਸ਼ਾਮਲ
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ੍ਰੀਨਗਰ 'ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ 'ਤੇ ਹੋਏ ਹਮਲੇ 'ਚ ਸ਼ਾਮਲ ਦੋ ਅਤਿਵਾਦੀ ਐਤਵਾਰ ਨੂੰ ਸ਼ਹਿਰ 'ਚ ਹੋਏ ਮੁਕਾਬਲੇ 'ਚ ਮਾਰੇ ਗਏ ਹਨ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿਚ ਤਿੰਨ ਸੁਰੱਖਿਆ ਵੀ ਜ਼ਖ਼ਮੀ ਹੋਏ ਹਨ।
Army
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਿਸ਼ੰਬਰ ਨਗਰ ਖੇਤਰ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ।
Srinagar Military
ਅਧਿਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਅਤਿਵਾਦੀ ਮਾਰਿਆ ਗਿਆ।
IGP Srinagar
ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮੁਕਾਬਲੇ ਵਿੱਚ ਮਾਰਿਆ ਗਿਆ ਅਤਿਵਾਦੀ 4 ਅਪ੍ਰੈਲ ਨੂੰ ਸ੍ਰੀਨਗਰ ਦੇ ਮੈਸੂਮਾ ਇਲਾਕੇ ਵਿੱਚ ਹੋਏ ਹਮਲੇ ਵਿੱਚ ਸ਼ਾਮਲ ਸੀ ਜਿਸ ਵਿੱਚ ਇੱਕ ਸੀਆਰਪੀਐਫ ਜਵਾਨ ਮਾਰਿਆ ਗਿਆ ਸੀ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ ਸੀ।